ਗੁਰਦਾਸਪੁਰ: ਕਸਬਾ ਕਾਹਨੂੰਵਾਨ ਛੰਭ ਵਿਖੇ ਸ਼੍ਰੋਣਮੀ ਅਕਾਲੀ ਦਲ (ਲੋਕਤਾਂਤਰਿਕ) ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਅਤੇ ਚੋਰੀਆਂ ਦੀਆਂ ਘਟਨਾਵਾਂ ਨੂੰ ਲੈ ਕੇ ਪਛਚਾਤਾਪ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਪਛਚਾਤਾਪ ਕੀਤਾ ਗਿਆ। ਇਸ ਸਮਾਗਮ 'ਚ ਸ਼੍ਰੋਮਣੀ ਅਕਾਲੀ ਦਲ (ਲੋਕਤਾਂਤਿਰਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਪਹੁੰਚੇ।
ਢੀਂਡਸਾ ਧੜੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਤੇ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਕਾਹਨੂੰਵਾਨ ਛੰਭ 'ਚ ਕਰਵਾਇਆ ਪਛਚਾਤਾਪ ਸਮਾਗਮ
ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਛੰਭ ਵਿਖੇ ਸ਼੍ਰੋਣਮੀ ਅਕਾਲੀ ਦਲ (ਲੋਕਤਾਂਤਰਿਕ) ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਬੇਅਦਬੀ ਅਤੇ ਚੋਰੀਆਂ ਦਾ ਪਛਚਾਤਾਪ ਸਮਾਗਮ ਕਰਵਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਲੋਕਤਾਂਤਿਰਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਪਹੁੰਚੇ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਪਛਚਾਤਾਪ ਕੀਤਾ ਗਿਆ।
ਇਸ ਮੌਕੇ ਬੋਲਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਿਕਾਰਡ 'ਚ ਗਾਇਬ ਹੋਣ ਮੰਦਭਾਗਾ ਹੈ। ਉਨ੍ਹਾਂ ਕਿਹਾ ਇਸ ਨੂੰ ਲੈ ਕੇ ਹੀ ਸ਼੍ਰੋਮਣੀ ਕਮੇਟੀ ਸਾਜਿਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁੜ ਸਰੂਪਾਂ ਦੀ ਛਪਾਈ ਕਰਵਾ ਰਹੀ ਹੈ ਅਤੇ ਨਵੇਂ ਛਪੇ ਸਰੂਪਾਂ ਨੂੰ ਗਾਇਬ ਸਰੂਪਾਂ ਦੀ ਥਾਂ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਦੇ ਵਕਾਰ ਨੂੰ ਢਾਹ ਲਾਈ ਹੈ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਬਾਰੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਬਾਰੇ ਅਕਾਲ ਤਖ਼ਤ 'ਤੇ ਜਾ ਕੇ ਮੁਆਫੀ ਮੰਗਣ ਲਈ ਵੀ ਮਨਾਇਆ ਸੀ ਪਰ ਐਨ ਵਖ਼ਤ 'ਤੇ ਬਾਦਲ ਸਾਹਿਬ ਨਹੀਂ ਗਏ।