ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਦੇ ਪ੍ਰਾਚੀਨ ਸ਼ਿਵ ਮੰਦਰ ਵਿੱਚ ਉਸ ਸਮੇਂ ਹਿੰਦੂ ਸ਼ਿਵ ਭਗਤਾਂ 'ਚ ਭਾਰੀ ਰੋਸ ਪਾਇਆ ਗਿਆ ਜਦੋਂ ਇੱਕ ਵੀਡੀਓ ਵਾਇਰਲ ਹੋ ਗਈ। ਜਿਸ ਵਿੱਚ ਇੱਕ ਨੌਜਵਾਨ ਵੱਲੋਂ ਪ੍ਰਾਚੀਨ ਸ਼ਿਵਲਿੰਗ ਉੱਤੇ ਪੁੱਠੇ ਸਿੱਧੇ ਲੰਮੇ ਪੈ ਕੇ ਪੈਰ ਰੱਖ ਕੇ ਅਤੇ ਵੱਖ-ਵੱਖ ਤਰ੍ਹਾਂ ਨਾਲ ਉਸ ਦੀ ਬੇਅਦਬੀ ਕੀਤੀ ਗਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਗਈ।
ਕਲਾਨੌਰ ਮੰਦਿਰ ਟਰੱਸਟ ਦੇ ਪ੍ਰਧਾਨ ਅਮਰਜੀਤ ਖੁੱਲਰ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਵੀ ਸੀ.ਸੀ.ਟੀ.ਵੀ ਕੈਮਰੇ 'ਚ ਵੇਖਣ 'ਤੇ ਪਤਾ ਲੱਗਾ ਹੈ, ਇਹ ਬੇਅਦਬੀ ਹੋਈ ਹੈ ਅਸੀਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀ.ਐੱਸ.ਪੀ ਭਾਰਤ ਭੂਸ਼ਨ ਨਾਲ ਜਦੋਂ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਦੁਪਹਿਰੇ ਇੱਕ ਨੌਜਵਾਨ ਵੱਲੋਂ ਇੱਕ ਘਿਨੌਣੀ ਹਰਕਤ ਕੀਤੀ ਗਈ ਹੈ, ਜੋ ਪ੍ਰਾਚੀਨ ਸ਼ਿਵ ਮੰਦਰ ਵਿਖੇ ਇਹ ਬੇਅਦਬੀ ਹੋਈ ਹੈ। ਜਿਸ ਨਾਲ ਸ਼ਿਵ ਭਗਤਾਂ ਅਤੇ ਹਿੰਦੂ ਭਾਈਚਾਰੇ ਵਿੱਚ ਭਾਰੀ ਰੋਸ ਹੈ।