ਗੁਰਦਾਸਪੁਰ: ਕੁਝ ਦਿਨ ਪਹਿਲਾਂ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੇ ਪੰਜਾਬ ਅੰਦਰ ਸਰਕਾਰੀ ਅਫ਼ਸਰਾਂ ‘ਤੇ ਸਖ਼ਤੀ ਕਰਨ ਦੇ ਫੈਸਲੇ ਲਏ ਗਏ ਸਨ, ਜਿਸ ਤੋਂ ਬਾਅਦ ਇੱਕ ਸਰਕਾਰੀ ਡਾਕਟਰ ਪ੍ਰਗਿਆ ਖਨੂਜਾ ਵੱਲੋਂ ਸਰਕਾਰ ਨੇ ਇਨ੍ਹਾਂ ਫੈਸਲਿਆਂ ਦਾ ਵਿਰੋਧ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ। ਦਰਅਸਲ ਇਹ ਡਾਕਰਟ ਫ਼ਤਹਿਗੜ੍ਹ ਚੂੜੀਆਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਆਪਣੀ ਸੇਵਾਵਾਂ ਨਿਭਾਅ ਰਹੀ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਡਾ. ਪ੍ਰਗਿਆ ਖਨੂਜਾ ਨੇ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਜੋ ਸਰਕਾਰੀ ਮੁਲਾਜ਼ਮਾਂ ਨੂੰ ਸਵੇਰੇ 8 ਵਜੇ ਆਪੋ-ਆਪਣੇ ਦਫ਼ਤਰਾਂ ਵਿੱਚ ਪਹੁੰਚਣ ਦੇ ਆਦੇਸ਼ ਦਿੱਤੇ ਗਏ ਹਨ, ਉਹ ਉਸ ਦੇ ਖ਼ਿਲਾਫ਼ ਹਨ, ਜਿਸ ਕਰਕੇ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਡਾਟਕਰਾਂ ਨੂੰ ਆਪਣੀਆਂ ਡਿਊਟੀ ‘ਤੇ ਰਹਿਣ ਦੇ ਸਖ਼ਤ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਦੇ ਇਸ ਫੈਸਲੇ ਕਾਰਨ ਸਾਡੇ ਬੱਚਿਆ ਨੂੰ ਸਕੂਲ ਛੱਡਣ ਅਤੇ ਸਕੂਲ ਤੋਂ ਲੈਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਕਾਰਨ ਉਨ੍ਹਾਂ ਨੂੰ ਹੋਰ ਵੀ ਕਈ ਘਰੇਲੂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਰਕੇ ਉਨ੍ਹਾਂ ਨੇ ਅਸਤੀਫ਼ਾ ਦਿੱਤਾ ਹੈ। ਦੂਜੇ ਪਾਸੇ ਡਾ. ਦੇ ਅਸਤੀਫ਼ੇ ਕਾਰਨ ਹਸਪਤਾਲ ਵਿੱਚ ਆਉਣ ਵਾਲੀਆਂ ਗਰਭਵਤੀ ਅਤੇ ਦੂਸਰੀਆਂ ਔਰਤਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।