ਪੰਜਾਬ

punjab

ETV Bharat / state

ਗੁਰਦਾਸਪੁਰ ’ਚ ਕਿਸਾਨ ਮਹਾਂਸਭਾ ਦੌਰਾਨ ਆਗੂ ਰਾਜੇਵਾਲ ਨੇ ਸਾਧੇ ਕੇਂਦਰ ਸਰਕਾਰ ’ਤੇ ਨਿਸ਼ਾਨੇ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ’ਚ ਕਿਸਾਨ ਮਹਾਂ ਸਭਾਵਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਸ਼ਹਿਰ ਦੀ ਦਾਣਾ ਮੰਡੀ ਵਿੱਚ ਵੀ ਕਿਸਾਨ ਮਹਾਂ ਸਭਾ ਕਰਵਾਈ ਗਈ।

ਕਿਸਾਨ ਆਗੂ ਰਾਜੇਵਾਲ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ
ਕਿਸਾਨ ਆਗੂ ਰਾਜੇਵਾਲ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ

By

Published : Apr 13, 2021, 3:21 PM IST

ਗੁਰਦਾਸਪੁਰ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ’ਚ ਕਿਸਾਨ ਮਹਾਂ ਸਭਾਵਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਸ਼ਹਿਰ ਦੀ ਦਾਣਾ ਮੰਡੀ ਵਿੱਚ ਵੀ ਕਿਸਾਨ ਮਹਾਂ ਸਭਾ ਕਰਵਾਈ ਗਈ। ਇਸ ਮਹਾਸਭਾ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੌਜਵਾਨਾਂ ਔਰਤਾਂ ਸਮੇਤ ਹਰ ਵਰਗ ਦੇ ਲੋਕਾਂ ਨੇ ਹਿੱਸਾ ਲਿਆ ਅਤੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਉਨ੍ਹਾਂ ਇਸ ਮੌਕੇ ਹਰ ਇਕ ਵਰਗ ਨੂੰ ਇਕ ਜੁੱਟ ਹੋਣ ਦੀ ਅਪੀਲ ਕੀਤੀ ਅਤੇ ਔਰਤਾਂ ਨੂੰ ਵੀ ਅਪੀਲ ਕੀਤੀ ਕਿ ਇਸ ਸੰਘਰਸ਼ ਵਿੱਚ ਵੱਧ ਚੜ੍ਹ ਕੇ ਸਾਥ ਦੇਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਦੀਪ ਸਿੱਧੂ ਦੀ ਆਪਸੀ ਇਸ ਸੰਘਰਸ਼ ਵਿੱਚ ਨਹੀਂ ਹੋਵੇਗੀ ਨਾਲ ਹੀ ਉਹਨਾਂ ਨੇ ਕਿਹਾ ਕਿ ਉਹ ਅਜੇ ਵੀ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕਰਨ ਨੂੰ ਤਿਆਰ ਹਨ।

ਕਿਸਾਨ ਆਗੂ ਰਾਜੇਵਾਲ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਵੱਖ ਵੱਖ ਕਿਸਾਨ ਅਤੇ ਮਜ਼ਦੂਰ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਕਿਸਾਨ ਹੁਣ ਕੇਂਦਰ ਦੀਆਂ ਕੋਝੀਆਂ ਚਾਲਾਂ ਨੂੰ ਸਮਝ ਚੁੱਕਿਆ ਹੈ ਇਸ ਲਈ ਕਿਸਾਨ ਹੁਣ ਪਿੱਛੇ ਹਟਣ ਵਾਲੇ ਨਹੀਂ ਹਨ।

ਉਨ੍ਹਾਂ ਕਿਹਾ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ABOUT THE AUTHOR

...view details