ਪੰਜਾਬ

punjab

ETV Bharat / state

ਚੋਣ ਕਮਿਸ਼ਨਰ, ਬਾਦਲ ਦੇ ਕਰੀਬੀ ਦੋਸਤ ਹਨ, ਇਸੇ ਕਰਕੇ ਆਈਜੀ ਦਾ ਹੋਇਆ ਤਬਾਦਲਾ: ਰੰਧਾਵਾ

ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਆਪਣੇ ਹਲਕੇ ਦੇ ਸਾਰੇ ਸਰਪੰਚਾਂ ਨਾਲ ਲੋਕ ਸਭਾ ਚੋਣ ਨੂੰ ਲੈ ਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਟਿੰਗ ਕੀਤੀ, ਉਥੇ ਹੀ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਈ.ਜੀ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਪਿੱਛੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦਾ ਹੱਥ ਹੈ ਕਿਉਂਕਿ ਚੋਣ ਕਮੀਸ਼ਨਰ ਅਕਾਲੀ ਸਰਕਾਰ ਸਮੇਂ ਉੱਚ ਅਹੁਦਿਆਂ ਉੱਤੇ ਤੈਨਾਤ ਰਹੇ। ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਫ਼ੀ ਕਰੀਬੀ ਅਫ਼ਸਰ ਰਹੇ ਸਨ ਅਤੇ ਹੁਣ ਚੋਣ ਕਮੀਸ਼ਨਰ ਭਾਰਤ ਸਰਕਾਰ ਨੂੰ ਗੰਭੀਰਤਾ ਨਾਲ ਇਸ ਮਾਮਲੇ ਬਾਰੇ ਸੋਚਣਾ ਚਾਹੀਦਾ ਹੈ।

ਰੰਧਾਵਾ

By

Published : Apr 12, 2019, 9:37 PM IST

ਡੇਰਾ ਬਾਬਾ ਨਾਨਕ : ਪੰਜਾਬ ਦੇ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮੀਸ਼ਨਰ ਪੰਜਾਬ ਵਲੋਂ ਕੁੰਵਰ ਵਿਜੈ ਪ੍ਰਤਾਪ ਦੇ ਮਾਮਲੇ ਵਿੱਚ ਲਏ ਫ਼ੈਸਲੇ ਨੂੰ ਲੈ ਕੇ ਚੋਣ ਕਮੀਸ਼ਨਰ ਪੰਜਾਬ ਉੱਤੇ ਹੀ ਸਵਾਲਿਆ ਨਿਸ਼ਾਨ ਖੜੇ ਕੀਤੇ ਹਨ। ਉਨ੍ਹਾਂ ਕਿਹਾ ਚੋਣ ਕਮੀਸ਼ਨਰ ਪੰਜਾਬ ਅਕਾਲੀ ਸਰਕਾਰ ਸਮੇਂ ਉੱਚ ਅਹੁਦਿਆਂ ਉੱਤੇ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਰਹੇ ਸਨ ਅਤੇ ਇਸ ਤੋਂ ਇਹ ਸਵਾਲ ਖੜਾ ਹੁੰਦਾ ਹੈ ਕੀ ਉਹ ਪੰਜਾਬ ਵਿੱਚ ਪੂਰੀ ਪਾਰਦਰਸ਼ੀ ਨਾਲ ਚੋਣ ਕਰਵਾ ਪਾਉਣਗੇ? ਇਸਦੇ ਨਾਲ ਹੀ ਪਟਿਆਲਾ ਜੇਲ੍ਹ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਨਸ਼ੇ ਦੀ ਸਪਲਾਈ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿੱਚ ਮੰਤਰੀ ਰੰਧਾਵਾ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਬਹੁਤ ਗੰਭੀਰ ਹਨ।

ਰੰਧਾਵਾ

ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਆਪਣੇ ਹਲਕੇ ਦੇ ਸਾਰੇ ਸਰਪੰਚਾਂ ਨਾਲ ਲੋਕ ਸਭਾ ਚੋਣ ਨੂੰ ਲੈ ਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਟਿੰਗ ਕੀਤੀ, ਉਥੇ ਹੀ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਈ.ਜੀ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਪਿੱਛੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦਾ ਹੱਥ ਹੈ ਕਿਉਂਕਿ ਚੋਣ ਕਮੀਸ਼ਨਰ ਅਕਾਲੀ ਸਰਕਾਰ ਸਮੇਂ ਉੱਚ ਅਹੁਦਿਆਂ ਉੱਤੇ ਤੈਨਾਤ ਰਹੇ। ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਫ਼ੀ ਕਰੀਬੀ ਅਫ਼ਸਰ ਰਹੇ ਸਨ ਅਤੇ ਹੁਣ ਚੋਣ ਕਮੀਸ਼ਨਰ ਭਾਰਤ ਸਰਕਾਰ ਨੂੰ ਗੰਭੀਰਤਾ ਨਾਲ ਇਸ ਮਾਮਲੇ ਬਾਰੇ ਸੋਚਣਾ ਚਾਹੀਦਾ ਹੈ।

ਇਸਦੇ ਨਾਲ ਹੀ ਪਟਿਆਲਾ ਜੇਲ੍ਹ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਨਸ਼ੇ ਦੀ ਸਪਲਾਈ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿੱਚ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਦੀ ਇਹ ਬਹੁਤ ਗ਼ਲਤ ਹੈ ਕਿ ਪੁਲਿਸ ਆਪ ਹੀ ਨਸ਼ੇ ਦੀ ਸਪਲਾਈ ਕਰ ਰਹੀ ਹੈ ਅਤੇ ਉਨ੍ਹਾਂ ਨੇ ਇਸ ਮਾਮਲੇ ਵਿੱਚ ਕੱਲ ਹੀ ਜੇਲ੍ਹ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਜਾਰੀ ਕੀਤੇ ਹਨ ਕਿ ਤਾਂ ਜੋ ਅੱਗੇ ਤੋਂ ਅਜਿਹਾ ਕੋਈ ਮਾਮਲਾ ਸਾਹਮਣੇ ਨਾ ਆਏ ।

ABOUT THE AUTHOR

...view details