ਪੰਜਾਬ

punjab

ETV Bharat / state

ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ - ਪੇ ਕਮਿਸ਼ਨ

ਗੁਰਦਾਸਪੁਰ ਵਿਚ ਛੇ ਪੇ ਕਮਿਸ਼ਨ ਨੂੰ ਲੈ ਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਬ ਇੰਸਪੈਕਟਰਾਂ (Sub Inspectors) ਨੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਡੀਸੀ ਨੂੰ ਮੰਗ ਪੱਤਰ ਦਿੱਤਾ।

ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ
ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ

By

Published : Jul 22, 2021, 7:50 PM IST

ਗੁਰਦਾਸਪੁਰ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਬ ਇੰਸਪੈਕਟਰਾਂ (Sub Inspectors) ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest) ਕੀਤਾ ਅਤੇ ਗੁਰਦਾਸਪੁਰ ਦੇ ਡੀਸੀ ਨੂੰ ਮੰਗ ਪੱਤਰ ਦਿੱਤਾ।

ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਡੀਸੀ ਨੂੰ ਦਿੱਤਾ ਮੰਗ ਪੱਤਰ

ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਰਾਬਰ ਦੀ ਯੋਗਤਾ ਵਾਲੇ ਹੋਰ ਵਿਭਾਗਾਂ ਵਿਚ ਕੰਮ ਕਰ ਰਹੇ ਇੰਸਪੈਕਟਰਾਂ ਦੀ ਗਰੇਡ ਪੇ ਉਨ੍ਹਾਂ ਨਾਲੋਂ ਕਿਤੇ ਜ਼ਿਆਦਾ ਹੈ ਅਤੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਨੂੰ ਨਾ ਤਾਂ ਇਸ ਪੇ ਕਮਿਸ਼ਨ ਵਿਚ ਕੋਈ ਰਾਹਤ ਦਿੱਤੀ ਗਈ ਹੈ ਅਤੇ ਨਾ ਹੀ ਪਿਛਲੇ ਪੰਜਵੇਂ ਪੇ ਕਮਿਸ਼ਨ ਵਿਚ ਵਿਚ ਕੋਈ ਰਾਹਤ ਦਿੱਤੀ ਸੀ।

ਪ੍ਰਦਰਸ਼ਨਕਾਰੀ ਕੁਲਦੀਪ ਸਿੰਘ ਨੇ ਕਿਹਾ ਕਿ ਉਹ ਆਪਣੇ ਤਨਖਾਹ ਸਕੇਲ ਰਿਵਾਈਜ਼ ਕਰਾਉਣ ਲਈ ਕਈ ਵਾਰ ਮੰਗ ਕਰ ਚੁੱਕੇ ਹਨ ਪਰ ਇਸਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਨੂੰ ਛੇਵੇਂ ਪੇ ਕਮਿਸ਼ਨ ਤੋਂ ਵੱਡੀਆਂ ਉਮੀਦਾਂ ਸਨ ਪਰ ਇਸ ਪੇਅ ਕਮਿਸ਼ਨ ਨੇ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਦਿੱਤੀ।

ਆਗੂਆਂ ਨੇ ਕਿਹਾ ਕਿ ਵਿਭਾਗ ਵੱਲੋਂ ਉਨ੍ਹਾਂ ਦੀ ਡੀਪੀਸੀ ਦਾ ਕੰਮ ਵੀ ਮੁਕੰਮਲ ਨਹੀ ਕੀਤਾ ਜਾ ਰਿਹਾ।ਜਿਸ ਕਾਰਨ ਉਨ੍ਹਾਂ ਦੀਆਂ ਤਰੱਕੀਆਂ ਵੀ ਰੁਕੀਆਂ ਹੋਈਆਂ ਹਨ।ਇਸ ਲਈ ਉਹਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜੋ:ਪੁਲਿਸ ਵੱਲੋਂ ਤੰਬਾਕੂ ਦੀ ਨਕਲੀ ਖੇਪ ਬਣਾਉਣ ਵਾਲੀ ਫੈਕਟਰੀ 'ਤੇ ਛਾਪਾ

ABOUT THE AUTHOR

...view details