ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਐਕਸਾਈਜ਼ ਪਾਲਿਸੀ ਵਿੱਚ ਸੋਧ ਕੀਤੀ ਗਈ ਹੈ। ਇਸ ਦੇ ਚੱਲਦਿਆਂ ਬਿੱਲ ਵਿੱਚ ਸੋਧ ਕਰਨ ਤੋਂ ਬਾਅਦ ਬਟਾਲਾ ਵਿੱਚ ਵਾਪਰੇ ਸ਼ਰਾਬ ਹਾਦਸੇ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾ ਨੇ ਇਸ ਬਿੱਲ ਦੀ ਸ਼ਲਾਘਾ ਕੀਤੀ। ਬਟਾਲਾ 'ਚ ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਬਿੱਲ ਦੀ ਸ਼ਲਾਘਾ ਕੀਤੀ ਹੈ ਅਤੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਇਸ ਬਿੱਲ ਵਿੱਚ ਸੋਧ ਕੀਤੀ ਹੈ, ਇਹ ਸ਼ਲਾਘਾਯੋਗ ਕਦਮ ਹੈ।
ਇਸ ਮੌਕੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੋ ਵੀ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਗਿਆ ਹੈ, ਉਹ ਬਹੁਤ ਥੋੜ੍ਹਾ ਹੈ। ਇਸ ਲਈ ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਚੱਲ ਸਕੇ।
ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੇ ਐਕਸਾਈਜ਼ ਪਾਲਿਸੀ 'ਚ ਸੋਧ ਦੀ ਕੀਤੀ ਸ਼ਲਾਘਾ ਇਸ ਸਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਮੁਹੰਮਦ ਅਸ਼ਫ਼ਾਕ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਖ਼ਿਲਾਫ਼ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ:12 ਮਾਰਚ ਨੂੰ ਬੰਗਾਲ ‘ਚ ਕੀਤੀ ਜਾਵੇਗੀ ਟਰੈਕਟਰ ਰੈਲੀ: ਸੰਯੁਕਤ ਕਿਸਾਨ ਮੋਰਚਾ
ਇਸ ਦੇ ਨਾਲ ਹੀ ਬਟਾਲਾ ਦੇ ਐਸਐਸਪੀ ਰਛਪਾਲ ਸਿੰਘ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਲਗਾਤਾਰ ਨਕੇਲ ਕਸੀ ਜਾ ਰਹੀ ਹੈ। ਉਨ੍ਹਾਂ ਕਿ ਪੁਲਿਸ ਵੱਲੋਂ ਪਿਛਲੇ ਬੀਤੇ ਇੱਕ ਹਫਤੇ 'ਚ 46 ਦੇ ਕਰੀਬ ਵੱਖ-ਵੱਖ ਥਾਣਿਆਂ 'ਚ ਨਾਜਾਇਜ਼ ਸ਼ਰਾਬ ਦੇ ਕੇਸ ਦਰਜ਼ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 50 ਲੋਕਾਂ ਨੂੰ ਗ੍ਰਿਫਤਾਰ ਕਰ ਵੱਡੀ ਮਾਤਰਾ 'ਚ ਦੇਸੀ ਸ਼ਰਾਬ ਬਰਾਮਦ ਕੀਤੀ ਹੈ ਅਤੇ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।