ਗੁਰਦਾਸਪੁਰ: ਪਿੰਡ ਛੀਨਾ ਰੇਲਵਾਲਾ ਦਾ ਰਹਿਣ ਵਾਲਾ 29 ਸਾਲਾ ਨੌਜਵਾਨ ਮਨਜੀਤ ਸਿੰਘ ਦੀ ਅਮਰੀਕਾ ਕਿੰਗਜ ਰਿਵਰ ਵਿੱਚ ਡੁੱਬ ਰਹੇ ਤਿੰਨ ਬੱਚਿਆਂ ਨੂੰ ਬਚਾਉਂਦੇ ਹੋਏ ਮੌਤ ਹੋ ਗਈ। ਮਨਜੀਤ ਸਿੰਘ ਦੀ ਮੌਤ ਦੀ ਖ਼ਬਰ ਸੁਣਨ ਤੋਂ ਬਾਅਦ ਉਸ ਦੇ ਪਰਿਵਾਰ ਤੇ ਪਿੰਡ 'ਚ ਸੋਗ ਦਾ ਮਾਹੌਲ ਹੈ।
ਬੱਚਿਆਂ ਨੂੰ ਬਚਾਉਣ ਲਈ ਸਿੱਖ ਨੇ ਦਾਅ 'ਤੇ ਲਾਈ ਆਪਣੀ ਜਾਨ, ਪਰਿਵਾਰ ਦੀ ਸਰਕਾਰ ਤੋਂ ਮੰਗ - ਮਨਜੀਤ ਦੀ ਮ੍ਰਿਤਕ ਦੇਹ
ਗੁਰਦਾਸਪੁਰ ਦੇ ਮਨਜੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਵਤਨ ਵਾਪਿਸ ਲੈ ਕੇ ਆਉਣ। ਦੱਸਣਯੋਗ ਹੈ ਕਿ ਮਨਜੀਤ ਸਿੰਘ 2 ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ।
ਮਨਜੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਵਤਨ ਵਾਪਿਸ ਲੈ ਕੇ ਆਉਣ। ਮਨਜੀਤ ਦੇ ਪਿਤਾ ਗੁਰਬਕਸ਼ ਸਿੰਘ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਹ ਆਖ਼ਰੀ ਵਾਰ ਆਪਣੇ ਪੁੱਤਰ ਦਾ ਚੇਹਰਾ ਵੇਖਣਾ ਚਾਹੁੰਦੇ ਹਨ, ਇਸ ਲਈ ਉਸ ਦੇ ਪੁੱਤਰ ਦੀ ਲਾਸ਼ ਨੂੰ ਵਤਨ ਵਾਪਿਸ ਲਿਆਉਂਣ ਲਈ ਮਦਦ ਕੀਤੀ ਜਾਵੇ।
ਮਨਜੀਤ ਸਿੰਘ ਦੇ ਚਾਚਾ ਬਲਕਾਰ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜੇ ਨੇ ਵਿਦੇਸ਼ 'ਚ ਸਿੱਖਾ ਦਾ ਨਾਂਅ ਰੋਸ਼ਨ ਕੀਤਾ ਹੈ। ਉਨ੍ਹਾਂ ਨੂੰ ਆਪਣੇ ਭਤੀਜੇ 'ਤੇ ਮਾਣ ਹੈ। ਦੱਸਣਯੋਗ ਹੈ ਕਿ ਮਨਜੀਤ ਸਿੰਘ 2 ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ।