ਪੰਜਾਬ

punjab

ETV Bharat / state

ਨਿੱਜੀ ਹਸਪਤਾਲ ’ਚ ਨੌਜਵਾਨ ਦੀ ਇਲਾਜ ਦੌਰਾਨ ਮੌਤ, ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾ

ਨਿੱਜੀ ਹਸਪਤਾਲ ਦੇ ਬਾਹਰ ਕੁਝ ਲੋਕਾਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ। ਹੰਗਾਮਾ ਕਰਨ ਵਾਲੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦੀ ਜਾਂਚ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਦੇ ਕਾਰਨ ਗਈ ਹੈ। ਜਿਸ ਕਾਰਨ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਡਾਕਟਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਮ੍ਰਿਤਕ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾ
ਮ੍ਰਿਤਕ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾ

By

Published : Jan 17, 2022, 1:26 PM IST

ਗੁਰਦਾਸਪੁਰ: ਪੰਡੋਰੀ ਰੋਡ ਤੇ ਸਥਿਤ ਇਕ ਨਿੱਜੀ ਹਸਪਤਾਲ ਵਿੱਚ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਜਾਣ ਕਾਰਨ ਪਰਿਵਾਰਿਕ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ। ਇਸ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ਦੇ ਡਾਕਟਰਾਂ ਤੇ ਲਾਪਰਵਾਹੀ ਦੇ ਇਲਜਾਮ ਲਗਾਏ ਹਨ। ਗੁੱਸੇ ਚ ਆਏ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ’ਚ ਭੰਨਤੋੜ ਵੀ ਕੀਤੀ। ਜਿਸ ਕਾਰਨ ਹਸਪਤਾਲ ਚ ਮੌਜੂਦ ਡਾਕਟਰ ਹਸਪਤਾਲ ਨੂੰ ਛੱਡ ਕੇ ਫਰਾਰ ਹੋ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਾਮਲੇ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਦਾ ਬੀਤੇ ਦਿਨ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ ਜਿਸ ਕਾਰਨ ਉਸਦੇ ਮੂੰਹ ਅਤੇ ਜਬਾੜੇ ਤੇ ਸੱਟ ਲੱਗ ਗਈ ਸੀ। ਜਿਸ ਤੋਂ ਬਾਅਦ ਉਹ ਉਸ ਨੂੰ ਲੈ ਕੇ ਸਿਵਲ ਹਸਪਤਾਲ ਲੈ ਕੇ ਗਏ ਜਿੱਥੇ ਉੱਥੇ ਦੀ ਇੱਕ ਡਾਕਟਰ ਨੇ ਉਸ ਨੂੰ ਰੈਫਰ ਕਰ ਦਿੱਤਾ। ਜਿਸ ਤੋਂ ਬਾਅਦ ਉਸਦਾ ਇਲਾਜ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਚ ਲੈ ਕੇ ਗਏ। ਜਿੱਥੇ ਉਨ੍ਹਾਂ ਦੇ ਮੁੰਡੇ ਦੀ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਪਰਿਵਾਰਿਕ ਮੈਂਬਰਾਂ ਨੇ ਕੀਤਾ ਹੰਗਾਮਾ

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਡਾਕਟਰਾਂ ਨੇ ਇਲਾਜ ਵਿਚ ਲਾਪਰਵਾਹੀ ਵਰਤੀ ਹੈ ਅਤੇ ਉਸ ਦਾ ਸਹੀ ਢੰਗ ਦੇ ਨਾਲ ਅਪਰੇਸ਼ਨ ਨਹੀਂ ਕੀਤਾ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ। ਉਨ੍ਹਾਂ ਦੇ ਪੁੱਤਰ ਦੀ ਮੌਤ ਹੋਣ ਤੋਂ ਬਾਅਦ ਡਾਕਟਰ ਹਸਪਤਾਲ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ। ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸਮਝਾਇਆ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਡਾਕਟਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਮੌਕੇ ’ਤੇ ਪਹੁੰਚੇ ਐਸਐਚਓ ਸਿਟੀ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲਦੇ ਹੀ ਉਹ ਘਟਨਾ ਸਥਾਨ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਡਾਕਟਰਾਂ ਦੀ ਲਾਪਰਵਾਹੀ ਕਰਕੇ ਉਨ੍ਹਾਂ ਦੇ ਪੁੱਤਰ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ ਉਸ ਹਿਸਾਬ ਨਾਲ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਹਸਪਤਾਲ ਵਿਚ ਭੰਨ ਤੋੜ ਕਿੰਨਾ ਨੇ ਕੀਤੀ ਹੈ।

ਇਹ ਵੀ ਪੜੋ:ਟਰਾਂਸਫਾਰਮ ਚੋਂ ਤਾਂਬਾ ਚੋਰੀ ਕਰਦੇ 2 ਵਿਅਕਤੀ ਪੁਲਿਸ ਅੜਿੱਕੇ

ABOUT THE AUTHOR

...view details