ਪੰਜਾਬ

punjab

ETV Bharat / state

ਕਿਸਾਨਾਂ ਵੱਲੋਂ ਬਿਜਲੀ ਦਫ਼ਤਰ ਦਾ ਕੀਤਾ ਗਿਆ ਘਿਰਾਓ

ਬਟਾਲਾ ਦੇ ਨੇੜਲੇ ਪਿੰਡ ਕੋਟਲੀ ਸੂਰਤ ਮਲ੍ਹੀ ਵਿਖੇ ਸਥਿਤ ਬਿਜਲੀ ਬੋਰਡ ਦੇ ਸਬ ਡਵੀਜਨ ਦਫ਼ਤਰ ਦਾ ਕਿਸਾਨਾਂ (Farmers) ਵੱਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਇਕੱਠੇ ਹੋਏ ਕਿਸਾਨਾਂ (Farmers) ਵੱਲੋਂ ਪੰਜਾਬ ਸਰਕਾਰ (Government of Punjab) ਅਤੇ ਪੰਜਾਬ ਬਿਜਲੀ ਬੋਰਡ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਕਿਸਾਨਾਂ ਵਲੋਂ ਬਿਜਲੀ ਦਫਤਰ ਦਾ ਕੀਤਾ ਗਿਆ ਘਿਰਾਓ
ਕਿਸਾਨਾਂ ਵਲੋਂ ਬਿਜਲੀ ਦਫਤਰ ਦਾ ਕੀਤਾ ਗਿਆ ਘਿਰਾਓ

By

Published : Jul 1, 2021, 10:49 PM IST

ਬਟਾਲਾ:ਇੱਕ ਪਾਸੇ ਜਿੱਥੇ ਅੱਜ ਪੰਜਾਬ ਦਾ ਹਰ ਵਿਭਾਗ ਪੰਜਾਬ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ਰਿਹਾ ਹੈ। ਉਥੇ ਹੀ ਪੰਜਾਬ ਵਿੱਚ ਬਿਜਲੀ ਦੇ ਕੱਟਾਂ ਨੂੰ ਲੈਕੇ ਪੰਜਾਬ ਦੇ ਕਈ ਪਿੰਡਾਂ ਦੇ ਪਿੰਡ ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰ ਆਏ ਹਨ। ਇਨ੍ਹਾਂ ਲੋਕਾਂ ਦਾ ਕਹਿਣਾ ਹੈ, ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਮੋਟਰਾਂ ਦੀ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਜੋ ਹਾਲੇ ਤੱਕ ਪੂਰਾ ਨਹੀਂ ਹੁੰਦਾ ਨਜ਼ਰ ਆ ਰਿਹਾ।

ਕਿਸਾਨਾਂ ਵਲੋਂ ਬਿਜਲੀ ਦਫਤਰ ਦਾ ਕੀਤਾ ਗਿਆ ਘਿਰਾਓ

ਬਟਾਲਾ ਦੇ ਨੇੜਲੇ ਪਿੰਡ ਕੋਟਲੀ ਸੂਰਤ ਮਲ੍ਹੀ ਵਿਖੇ ਸਥਿਤ ਬਿਜਲੀ ਬੋਰਡ ਦੇ ਸਬ ਡਵੀਜਨ ਦਫ਼ਤਰ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਇਕੱਠੇ ਹੋਏ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਪੰਜਾਬ ਬਿਜਲੀ ਬੋਰਡ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਕਿਸਾਨ ਮਜ਼ਦੂਰ ਯੂਨੀਅਨ ਮਾਝਾ ਪੰਜਾਬ ਦੇ ਕਿਸਾਨ ਆਗੂਆਂ ਨੇ ਦੱਸਿਆ, ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਲਈ ਪਿੰਡਾਂ ‘ਚ ਅੱਠ ਘੰਟੇ ਬਿਜਲੀ ਸਪਲਾਈ ਦਾ ਵਾਅਦਾ ਅਤੇ ਦਾਅਵਾ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਬਿਜਲੀ ਸਪਲਾਈ ਦਾ ਬੁਰਾ ਹਾਲ ਹੈ।

ਉਨ੍ਹਾਂ ਨੇ ਕਿਹਾ, ਨਾ ਤਾਂ ਖੇਤਾਂ ‘ਚ ਸਪਲਾਈ ਸਹੀ ਢੰਗ ਨਾਲ ਮਿਲ ਰਹੀ ਹੈ, ਅਤੇ ਨਾ ਹੀ ਘਰਾਂ ਦੀ ਸਪਲਾਈ ‘ਚ ਲਗਾਤਾਰ ਬਿਜਲੀ ਮਿਲ ਰਹੀ ਹੈ। ਜਿਸ ਦੇ ਰੋਸ ਵਜੋਂ ਅੱਜ ਬਿਜਲੀ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ। ਉੱਥੇ ਹੀ ਕਿਸਾਨਾਂ ਨੇ ਕਿਹਾ, ਕਿ ਜੇਕਰ ਉਨ੍ਹਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਵਿਭਾਗ ਵੱਲੋਂ ਨਾ ਦਿਤੀ ਗਈ, ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਉਧਰ ਬਿਜਲੀ ਬੋਰਡ ਦੇ ਆਲਾ ਅਧਿਕਾਰੀ ਮੋਹਤਮ ਸਿੰਘ ਇਸ ਧਰਨੇ ਨੂੰ ਖ਼ਤਮ ਕਰਵਾਉਣ ਅਤੇ ਕਿਸਾਨਾਂ ਨੂੰ ਸ਼ਾਂਤ ਕਰਨ ਪਹੁੰਚੇ, ਉਨ੍ਹਾਂ ਨੇ ਦੱਸਿਆ, ਕਿ ਬਿਜਲੀ ਸਪਲਾਈ ਦੀ ਜੋ ਕਿੱਲਤ ਆ ਰਹੀ ਹੈ। ਉਹ ਪੂਰੇ ਪੰਜਾਬ ਦਾ ਮਸਲਾ ਹੈ। ਕਿਉਂਕਿ 2 ਨਿਜੀ ਬਿਜਲੀ ਉਤਪਾਦ ਯੂਨਿਟ ਬੰਦ ਹੋਣ ਨਾਲ ਬਿਜਲੀ ਪੂਰੀ ਨਹੀਂ ਹੋ ਰਹੀ। ਜਿਸ ਦਾ ਉਨ੍ਹਾਂ ਵੱਲੋਂ ਜਲਦ ਤੋਂ ਜਲਦ ਹੱਲ ਕੱਢਣ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਕਿਸਾਨਾਂ ਨੂੰ ਨਹੀਂ ਮਿਲ ਰਹੀ ਅੱਠ ਘੰਟੇ ਬਿਜਲੀ


ABOUT THE AUTHOR

...view details