ਗੁਰਦਾਸਪੁਰ: ਜ਼ਿਲ੍ਹੇ ਵਿੱਚ ਕਿਸਾਨਾਂ ਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੁਧਾਰ ਦੇ ਨਾਮ 'ਤੇ ਜੋ 3 ਖੇਤੀ ਆਰਡੀਨੈਂਸ ਲਿਆਏ ਜਾ ਰਹੇ ਹਨ, ਉਨ੍ਹਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਪਿਛਲੇ ਕੁੱਝ ਦਿਨਾਂ ਤੋਂ ਜਾਰੀ ਹੈ। ਇਸ ਤਹਿਤ ਕਿਸਾਨਾਂ ਨੇ ਜ਼ਿਲ੍ਹੇ ਵਿੱਚ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।
ਖੇਤੀ ਆਰਡੀਨੈਂਸਾਂ ਕਿਸਾਨਾਂ ਨੇ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ਕੀਤਾ ਜਾਮ
ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਦੇ ਵੱਖ-ਵੱਖ 11 ਹਾਈਵੇਅ 'ਤੇ ਚੱਕਾ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ।
ਉਥੇ ਹੀ ਪੰਜਾਬ ਦੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ 11 ਹਾਈਵੇਅ 'ਤੇ ਚੱਕਾ ਜਾਮ ਕਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਚਲਦੇ ਅੰਮ੍ਰਿਤਸਰ, ਜੰਮੂ-ਕਸ਼ਮੀਰ ਹਾਇਵੇ 'ਤੇ ਕਿਸਾਨਾਂ ਨੇ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਨਜਦੀਕ ਚੱਕਾ ਜਾਮ ਕਰ ਦਿੱਤਾ ਹੈ।
ਇਸ ਦੌਰਾਨ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਆਰਡੀਨੈਂਸ ਰੱਦ ਨਹੀਂ ਕਰਦੀ ਉੱਦੋਂ ਤੱਕ ਰੋਸ ਪ੍ਰਦਰਸ਼ਨ ਇਸੇ ਤਰ੍ਹਾਂ ਹੀ ਚਲਦਾ ਰਹੇਗਾ। ਇਹ ਆਰਡੀਨੈਂਸ ਸਿੱਧੇ ਤੌਰ ਉੱਤੇ ਕਾਰਪੋਰੇਟ ਘਰਾਨਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਲਿਆਂਦੇ ਜਾ ਰਿਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਇਸ ਆਰਡੀਨੈਂਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਣਗੇ। ਉਨ੍ਹਾਂ ਨੇ ਕਿਹਾ ਕਿ ਦੂਜੇ ਪਾਸੇ ਸਿਆਸੀ ਪਾਰਟੀਆਂ ਆਪਸ ਵਿੱਚ ਮਿਲੀਆਂ ਹੋਈਆਂ ਹਨ। ਕਿਸਾਨਾਂ ਦੇ ਹੱਕ ਵਿੱਚ ਕੋਈ ਵੀ ਰਾਜਨੀਤੀਕ ਪਾਰਟੀ ਨਹੀਂ ਹੈ ਅਤੇ ਕਿਸਾਨਾਂ ਨੇ ਐਲਾਨ ਕੀਤਾ ਕਿ ਹੁਣ ਕਿਸਾਨ ਦਿੱਲੀ ਪਹੁੰਚਕੇ ਦਿੱਲੀ ਵਿੱਚ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਸੰਸਦ ਦਾ ਘਿਰਾਓ ਕਰਨਗੇ।