ਗੁਰਦਾਸਪੁਰ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਦੀਆਂ ਬਰੂਹਾਂ ਉੱਤੇ ਬੈਠ ਕੇ ਧਰਨਾ ਪ੍ਰਦਰਸ਼ਨ ਕਰਦਿਆਂ 4 ਮਹੀਨੇ ਹੋ ਗਏ ਹਨ। 4 ਮਹੀਨੇ ਪੂਰੇ ਹੋਣ ਉੱਤੇ ਜਥੇਬੰਦੀਆਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ ਜਿਸ ਤਹਿਤ ਲੰਘੇ ਦਿਨੀਂ ਪੂਰੇ ਭਾਰਤ ਨੂੰ ਬੰਦ ਕੀਤਾ ਗਿਆ।
ਭਾਰਤ ਬੰਦ 'ਤੇ ਕਿਸਾਨਾਂ ਨੇ ਅੰਮ੍ਰਿਤਸਰ-ਪਠਾਨਕੋਟ ਜੰਮੂ ਨੈਸ਼ਨਲ ਹਾਈਵੇ ਕੀਤਾ ਜਾਮ - ਅੰਮ੍ਰਿਤਸਰ-ਪਠਾਨਕੋਟ ਜੰਮੂ ਨੈਸ਼ਨਲ ਹਾਈਵੇ
ਬਟਾਲਾ ਨੇੜੇ ਕਿਸਾਨ ਮਜ਼ਦੂਰ ਵੱਖ-ਵੱਖ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਇੱਕਠੇ ਹੋ ਕੇ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਤੇ ਚੱਕਾ ਜਾਮ ਕਰ ਪ੍ਰਦਰਸ਼ਨ ਕੀਤਾ। ਕਿਸਾਨਾਂ ਆਗੂ ਨੇ ਕਿਹਾ ਕਿ ਜਿਨ੍ਹਾਂ ਚਿਰ ਕਿਸਾਨ ਅੰਦੋਲਨ ਚੱਲੇਗਾ ਉਨ੍ਹਾਂ ਹੀ ਨੁਕਸਾਨ ਕੇਂਦਰ ਸਰਕਾਰ ਨੂੰ ਚੁੱਕਣਾ ਪਵੇਗਾ।
ਭਾਰਤ ਬੰਦ ਉੱਤੇ ਬਟਾਲਾ ਨੇੜੇ ਕਿਸਾਨ ਮਜ਼ਦੂਰ ਵੱਖ-ਵੱਖ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਇੱਕਠੇ ਹੋ ਕੇ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਉੱਤੇ ਚੱਕਾ ਜਾਮ ਕਰ ਪ੍ਰਦਰਸ਼ਨ ਕੀਤਾ। ਕਿਸਾਨਾਂ ਆਗੂ ਨੇ ਕਿਹਾ ਕਿ ਜਿਨ੍ਹਾਂ ਚਿਰ ਕਿਸਾਨ ਅੰਦੋਲਨ ਚੱਲੇਗਾ ਉਨ੍ਹਾਂ ਹੀ ਨੁਕਸਾਨ ਕੇਂਦਰ ਸਰਕਾਰ ਨੂੰ ਚੁੱਕਣਾ ਪਵੇਗਾ।
ਇਸ ਦੇ ਨਾਲ ਹੀ ਪ੍ਰਦਰਸ਼ਨ ਵਿੱਚ ਸ਼ਾਮਲ ਕਿਸਾਨ ਆਗੂ ਨੇ ਕਿਹਾ ਕਿ ਇਸ ਅੰਦੋਲਨ ਵਿੱਚ ਅਤੇ ਭਾਰਤ ਬੰਦ ਦੇ ਸੱਦੇ ਨੂੰ ਹਰ ਵਰਗ ਦਾ ਸਮਰਥਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਿੱਚ 11 ਵੱਖ-ਵੱਖ ਥਾਵਾਂ ਉੱਤੇ ਜਾਮ ਕਰ ਪੂਰੇ ਜ਼ਿਲ੍ਹੇ ਨੂੰ ਕਵਰ ਕੀਤਾ ਗਿਆ ਹੈ। ਆਗੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਜਦ ਤਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ।