ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਵੱਡੀ ਗਿਣਤੀ ਵਿਚ ਇਕੱਠ ਕਰ ਗੁਰਦਾਸਪੁਰ ਸ਼ਹਿਰ ਵਿੱਚ ਟਰੈਕਟਰ ਮਾਰਚ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਉਹ ਇਸ ਆਜ਼ਾਦੀ ਦਿਹਾੜੇ ਨੂੰ ਅਧੂਰੀ ਆਜ਼ਾਦੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ। ਕਿਸਾਨ ਆਜ਼ਾਦੀ ਦਿਵਸ ਨਹੀਂ ਮਨਾਉਣਗੇ। ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਕਿਸਾਨਾਂ ਨੇ ਆਜ਼ਾਦੀ ਦਿਵਸ ਨੂੰ ਅਧੂਰੀ ਆਜ਼ਾਦੀ ਦਿਵਸ ਵਜੋਂ ਮਨਾਇਆ - ਟਰੈਕਟਰ ਮਾਰਚ
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਗੁਰਦਾਸਪੁਰ ਵਿੱਚ ਟਰੈਕਟਰ ਮਾਰਚ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਇਸ ਆਜ਼ਾਦੀ ਦਿਹਾੜੇ ਨੂੰ ਅਧੂਰੀ ਆਜ਼ਾਦੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।
ਕਿਸਾਨਾਂ ਨੇ ਆਜ਼ਾਦੀ ਦਿਵਸ ਨੂੰ ਅਧੂਰੀ ਆਜ਼ਾਦੀ ਦਿਵਸ ਵਜੋਂ ਮਨਾਇਆ
ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ। ਉਸ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਪਰ ਕੇਂਦਰ ਵੱਲੋਂ ਕਿਸਾਨਾਂ ਦੀ ਗੱਲ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਜਿਸ ਲਈ ਉਹਨਾਂ ਨੇ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿੱਚ ਵੱਡੀ ਗਿਣਤੀ ਵਿੱਚ ਇਕੱਤਰ ਹੋ ਕੇ ਟਰੈਕਟਰਾਂ ਉੱਪਰ ਤਿਰੰਗਾ ਝੰਡਾ ਲਗਾ ਕੇ ਟਰੈਕਟਰ ਮਾਰਚ ਕੀਤਾ।
ਇਹ ਵੀ ਪੜ੍ਹੋ: -ਆਜ਼ਾਦੀ ਦਿਹਾੜੇ ਮੌਕੇ ਮੰਤਰੀ ਨੂੰ ਦਿਖਾਈਆਂ ਕਾਲੀਆਂ ਝੰਡੀਆਂ