ਗੁਰਦਾਸਪੁਰ:ਕੇਂਦਰ ਵਿੱਚ ਭਾਜਪਾ ਦੇ ਅਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ 7 ਸਾਲ ਰਾਜ ਕਰਨ ਦੇ ਮੌਕੇ ਨੂੰ ਲੈ ਕੇ ਭਾਜਪਾ ਵੱਲੋਂ ਸਮੁੱਚੇ ਦੇਸ਼ ਵਿੱਚ ਸੇਵਾ ਦਿਵਸ ਵਜੋਂ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਬੀਤੇ ਕੱਲ੍ਹ ਭਾਜਪਾ ਵੱਲੋਂ ਗੁਰਦਾਸਪੁਰ ਦੇ ਕਸਬਾ ਕਾਹਨੂੰਵਾਨ ਵਿੱਚ ਵੀ ਅਤੇ ਨੇੜਲੇ ਪਿੰਡਾਂ ਵਿੱਚ ਵੀ ਸੇਵਾ ਦਿਵਸ ਸਬੰਧੀ ਪ੍ਰੋਗਰਾਮ ਰੱਖੇ ਸਨ। ਜਿਨ੍ਹਾਂ ਦੀ ਭਿਣਕ ਕਿਸਾਨ ਆਗੂਆਂ ਅਤੇ ਕਿਸਾਨਾਂ ਵੱਲੋਂ ਭਾਜਪਾ ਦੇ ਇਨ੍ਹਾਂ ਪ੍ਰੋਗਰਾਮਾਂ ਦਾ ਵਿਰੋਧ ਕੀਤਾ।
ਭਾਜਪਾ ਵੱਲੋਂ ਸੇਵਾ ਦਿਵਸ ਸਬੰਧੀ ਰੱਖੇ ਸਨ ਪ੍ਰੋਗਰਾਮ
ਕਾਹਨੂੰਵਾਨ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨ ਸੰਯੁਕਤ ਮੋਰਚਾ ਦੀ ਅਗਵਾਈ ਵਿੱਚ ਇਕੱਠੇ ਹੋਏ। ਜਿਥੇ ਉਨ੍ਹਾਂ ਨੇ ਪਹਿਲਾਂ ਇਕੱਠੇ ਹੋ ਕੇ ਕਾਹਨੂੰਵਾਨ ਦੇ ਬਾਜ਼ਾਰਾਂ ਵਿੱਚ ਭਾਜਪਾ ਖ਼ਿਲਾਫ਼ ਰੋਸ ਮਾਰਚ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ ਭਾਜਪਾ ਦੇ ਸਥਾਨਕ ਮੰਡਲ ਆਗੂ ਅਜੇ ਚੰਦੇਲ ਦੇ ਘਰ ਅੱਗੇ ਪਹੁੰਚ ਗਏ, ਜਿਥੇ ਉਨ੍ਹਾਂ ਨੇ ਅਜੇ ਚੰਦੇਲ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।