ਪੰਜਾਬ

punjab

ETV Bharat / state

ਕਿਸਾਨ ਜਥੇਬੰਦੀਆਂ ਨੇ ਦਿੱਤਾ ਧਰਨਾ, ਐੱਸਡੀਐੱਮ ਨੂੰ ਸੌਂਪਿਆ ਮੰਗ ਪੱਤਰ - farmers protest in batala

ਗੁਰਦਾਸਪੁਰ ਵਿੱਚ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਐੱਸਡੀਐੱਮ ਬਟਾਲਾ ਦੇ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।

ਫ਼ੋਟੋ

By

Published : Jul 31, 2019, 8:08 AM IST

ਗੁਰਦਾਸਪੁਰ: ਸ਼ਹਿਰ ਵਿੱਚ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਐੱਸਡੀਐੱਮ ਦੇ ਦਫ਼ਤਰ ਦਾ ਘਿਰਾਓ ਕੀਤਾ। ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਦੇ ਨਾਂਅ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।

ਵੀਡੀਓ

ਇਹ ਵੀ ਪੜ੍ਹੋ: ਕਾਲੇ ਪਾਣੀ ਖਿਲਾਫ਼ ਈਟੀਵੀ ਭਾਰਤ ਦਾ ਸੰਘਰਸ਼-1

ਇਸ ਬਾਰੇ ਕਿਸਾਨਾਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਉਨ੍ਹਾਂ ਵੱਲੋਂ ਕਰਜ਼ ਮਾਫ਼ੀ ਦੇ ਦਾਇਰੇ ਤੋਂ ਬਾਹਰ ਰਹਿ ਚੁੱਕੇ ਛੋਟੇ ਕਿਸਾਨਾਂ ਦਾ ਕਰਜ਼ ਮਾਫ਼ ਕਰਵਾਉਣ, ਬੇਮੌਸਮੇ ਮੀਂਹ ਦੇ ਚਲਦੇ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਤੇ ਹੋਰ ਮੁੱਦਿਆਂ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ।

ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਕਿਸਾਨੀ ਸੰਕਟ, ਕਰਜ਼ਦਾਰੀ ਤੇ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਲਈ ਸਰਕਾਰ ਵੱਲੋਂ ਸਾਮਰਾਜਵਾਦੀ ਦੇਸ਼ਾਂ ਦੀਆਂ ਜ਼ਰੂਰਤਾਂ ਤੇ ਵਿਦੇਸ਼ੀ ਕੰਪਨੀਆਂ ਦੇ ਹਿਤਾਂ ਦੀ ਪੂਰਤੀ ਲਈ ਲਾਗੂ ਕੀਤਾ ਗਿਆ ਖੇਤੀ ਮਾਡਲ ਜ਼ਿੰਮੇਵਾਰ ਹੈ।

ਇਹ ਖੇਤੀ ਮਾਡਲ ਵੱਧ ਤੋਂ ਵੱਧ ਖ਼ਾਦਾਂ, ਡੀਜ਼ਲ, ਖੇਤੀ ਮਸ਼ੀਨਰੀ, ਪਾਣੀ ਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਆਦਿ 'ਤੇ ਆਧਾਰਿਤ ਹੈ। ਉੱਥੇ ਹੀ ਤਹਿਸੀਲਦਾਰ ਅਰਚਨਾ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਦਾ ਮੰਗ ਪੱਤਰ ਲੈ ਲਿਆ ਗਿਆ ਹੈ ਜਿਸ ਨੂੰ ਛੇਤੀ ਹੀ ਸਰਕਾਰ ਤੱਕ ਭੇਜ ਦਿੱਤਾ ਜਾਵੇਗਾ।

ABOUT THE AUTHOR

...view details