ਗੁਰਦਾਸਪੁਰ: ਕਿਸਾਨੀ ਅੰਦੋਲਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਨੂੰ ਲੈ ਕੇ ਦਿੱਲੀ 'ਚ ਬੈਠੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਵੱਖ-ਵੱਖ ਆਪਣਾ ਪੱਖ ਦਿੱਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਗੁਰਦਾਸਪੁਰ ਦੇ ਪਿੰਡ ਛੀਨਾ ਰੇਲਵਾਲਾ ਵਿਖੇ ਸਾਇਲੋ ਪਲਾਂਟ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੇ ਕਿਹਾ ਕਿ ਉਹ ਤਾਂ ਇਹੀ ਉਮੀਦ ਕਰਦੇ ਹਨ ਕਿ ਮੀਟਿੰਗ 'ਚ ਕੋਈ ਸਾਰਥਿਕ ਨਤੀਜ਼ੇ ਸਾਹਮਣੇ ਆਉਣ ਕਿਉਂਕਿ ਦਿੱਲੀ 'ਚ ਚਲ ਰਹੇ ਅੰਦੋਲਨ ਲਗਾਤਾਰ ਕਿਸਾਨ ਆਪਣੀਆਂ ਜਾਨਾਂ ਗਵਾ ਰਹੇ ਹਨ।
ਗੁਰਦਾਸਪੁਰ ਦੇ ਮੋਰਚੇ 'ਚ ਸ਼ਾਮਿਲ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਇੱਕ ਕੂਟਨੀਤੀ ਤਹਿਤ ਇਸ ਅੰਦੋਲਨ ਨੂੰ ਲੰਬਾ ਕਰ ਰਹੀ ਹੈ। ਕਿਸਾਨ ਮੁਸ਼ਕਿਲਾਂ ਦਾ ਸਾਹਮਣਾ ਕਰਨ ਪਰ ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਮੀਦ ਇਹੀ ਹੈ ਕਿ ਜਲਦ ਇਹ ਮਸਲਾ ਹੱਲ ਹੋਵੇ।
ਕਿਸਾਨ ਸਾਇਲੋ ਪਲਾਂਟ 'ਤੇ ਪੱਕਾ ਮੋਰਚਾ ਲਗਾਕੇ ਬੈਠੇ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਸ ਤਰ੍ਹਾਂ ਨਹੀਂ ਹੁੰਦਾ ਤਾਂ ਹਰ ਕਿਸਾਨ ਆਪਣੇ ਪਰਿਵਾਰਾਂ ਨਾਲ ਇਸ ਅੰਦੋਲਨ ਨੂੰ ਲੰਬੇ ਸਮੇਂ ਤੱਕ ਸ਼ਾਂਤਮਈ ਢੰਗ ਨਾਲ ਲੜਨ ਲਈ ਲਾਮਬੰਧ ਹੈ। ਕਿਸਾਨਾਂ ਵੱਲੋਂ ਪਿੰਡ ਛੀਨਾ ਰੇਲਵਾਲਾ ਵਿਖੇ ਤਿਆਰ ਹੋ ਰਹੇ ਸਾਈਲੋ ਪਲਾਂਟ ਦੇ ਬਾਹਰ ਪੱਕਾ ਮੋਰਚਾ ਲਾਕੇ ਪਲਾਂਟ ਦੇ ਚੱਲ ਰਹੇ ਕੰਮ ਨੂੰ ਬੰਦ ਕਰਵਾਇਆ ਗਿਆ ਹੈ।
ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਧਰਨੇ ਨੂੰ ਚੁੱਕਣ ਲਈ ਪ੍ਰਸ਼ਾਸ਼ਨ ਵੱਲੋਂ ਵੀ ਕਾਫ਼ੀ ਦਬਾਅ ਪਾਇਆ ਜਾ ਰਿਹਾ ਹੈ ਅਤੇ ਇਸੇ ਮਕਸਦ ਨਾਲ ਇਸ ਧਰਨੇ 'ਚ ਕੋਈ ਅਣਸੁਖਾਵੀ ਘਟਨਾ ਨੂੰ ਨਾ ਅੰਜਾਮ ਦੇਵੇ। ਉਨ੍ਹਾਂ ਵੱਲੋਂ ਇਸ 'ਤੇ ਪੂਰੀ ਨਜ਼ਰ ਰੱਖਣ ਲਈ ਸੀਸੀਟੀਵੀ ਕੈਮਰੇ ਵੀ ਸਥਾਪਿਤ ਕੀਤੇ ਹਨ ਤਾਂ ਜੋ ਜੇਕਰ ਪ੍ਰਸ਼ਾਸਨ ਜਾ ਕੋਈ ਹੋਰ ਉਨ੍ਹਾਂ ਨੂੰ ਜਬਰਦਸਤੀ ਹਟਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਸਭ ਰਿਕਾਰਡ ਹੋ ਸਕੇ, ਉਥੇ ਹੀ ਇਸ ਧਰਨੇ 'ਚ ਬਜ਼ੁਰਗ ਕਿਸਾਨ ਤਸਵੀਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੋਤਰੇ ਨਾਲ ਇਸ ਮੋਰਚੇ 'ਚ ਸ਼ਾਮਿਲ ਹੋ ਰਹੇ ਹਨ।