ਗੁਰਦਾਸਪੁਰ: ਸਰਕਾਰਾਂ ਦੇ ਖੋਖਲੇ ਵਾਅਦਿਆਂ ਤੋਂ ਹਰ ਵਰਗ ਹੀ ਦੁਖੀ ਹੋ ਕੇ ਸਰਕਾਰਾਂ ਦੇ ਖ਼ਿਲਾਫ਼ ਸੜਕਾਂ ‘ਤੇ ਉਤਰ ਕੇ ਰੋਸ਼ ਮੁਜ਼ਾਹਰੇ ਕਰਦਾ ਨਜ਼ਰ ਆ ਰਿਹਾ ਹੈ। ਤਾਜ਼ਾ ਤਸਵੀਰਾਂ ਜ਼ਿਲ੍ਹਾਂ ਗੁਰਦਾਸਪੁਰ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੀਆਂ ਹਨ। ਜਿੱਥੇ ਕੇਂਦਰ ਸਰਕਾਰ ਦੇ ਖੋਖਲੇ ਵਾਅਦਿਆਂ ਤੋਂ ਤੰਗ ਆ ਕੇ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਤਿੰਨ ਪਿੰਡਾਂ ਦੇ ਕਿਸਾਨਾਂ ਨੇ ਕਰਤਰਪੁਰ ਕੋਰੀਡੋਰ ਦੇ ਮੁੱਖ ਗੇਟ ਦੇ ਸਾਹਮਣੇ ਸੜਕ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕੀਤਾ।
ਧਰਨਾ ਦੇ ਰਹੇ ਕਿਸਾਨਾਂ ਦਾ ਕਹਿਣਾ ਸੀ, ਕਿ ਜਦੋ ਕੋਰੀਡੋਰ ਬਣਾਉਣ ਵਾਸਤੇ ਕੇਂਦਰ ਨੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਸਨ। ਉਸ ਵਕਤ ਕਿਸਾਨਾਂ ਨੂੰ ਕਿਹਾ ਗਿਆ ਸੀ, ਕਿ ਬਣਦੇ ਮੁਆਵਜ਼ੇ ਸਮੇਤ ਹਰ ਜ਼ਮੀਨ ਦੇਣ ਵਾਲੇ ਕਿਸਾਨ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਜਾਂ ਫਿਰ ਪੰਜ ਲੱਖ ਰੁਪਏ ਦਿੱਤੇ ਜਾਣਗੇ ਅਤੇ ਨਾਲ ਹੀ ਇੱਕ ਮੈਂਬਰ ਦੀ ਪੈਨਸ਼ਨ ਵੀ ਲਗਾਈ ਜਵੇਗੀ।