ਗੁਰਦਾਸਪੁਰ:ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸਤ ਭਖਦੀ ਜਾ ਰਹੀ ਹੈ। ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਭਾਜਪਾ ਦਾ ਵਿਰੋਧ ਹੁੰਦਾ ਦਿਖਾਈ ਹੈ। ਗੁਰਦਾਸਪੁਰ ਪਹੁੰਚੇ ਭਾਜਪਾ ਦੇ ਸਟਾਰ ਪ੍ਰਚਾਰਕ ਹੰਸਰਾਜ ਹੰਸ ਦਾ ਵਿਰੋਧ ਕੀਤਾ ਗਿਆ ਹੈ।
ਹੰਸ ਰਾਜ ਹੰਸ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਗੁਰਦਾਸਪੁਰ ਪਹੁੰਚੇ ਸਨ। ਇਸ ਦੌਰਾਨ ਹਲਕਾ ਦੀਨਾਨਗਰ ਪਹੁੰਚੇ ਹੰਸਰਾਜ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ। ਇਸ ਵਿਰੋਧ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਗਈ ਹੈ।
ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੁੰਦੀ ਵਿਖਾਈ ਦਿੱਤੀ। ਮੁਸ਼ੱਕਤ ਬਾਅਦ ਪੁਲਿਸ ਦੀ ਮਦਦ ਨਾਲ ਹੰਸਰਾਜ ਦੇ ਕਾਫਲੇ ਨੂੰ ਵਿਰੋਧ ਵਾਲੀ ਥਾਂ ਵਿੱਚੋਂ ਬਾਹਰ ਕੱਢਿਆ ਗਿਆ। ਦੱਸ ਦਈਏ ਕਿ ਹੰਸਰਾਜ ਦੀਨਾਗਰ ਹਲਕੇ ਤੋਂ ਭਾਜਪਾ ਉਮੀਦਵਾਰ ਰੇਨੂੰ ਕਸ਼ਯਪ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ ਸਨ।
ਹੰਸਰਾਜ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ ਜਿਕਰਯੋਗ ਹੈ ਕਿ ਪਿਛਲੇ ਦਿਨ੍ਹਾਂ ਵਿੱਚ ਕਿਸਾਨਾਂ ਨੇ ਪੀਐਮ ਮੋਦੀ ਦੀ ਫਿਰੋਜ਼ਪੁਰ ਰੈਲੀ ਦਾ ਵਿਰੋਧ ਕੀਤਾ ਸੀ। ਇਸਦੇ ਨਾਲ ਹੀ ਹੁਣ ਕਿਸਾਨਾਂ ਵੱਲੋਂ ਐਲਾਨ ਕੀਤਾ ਜਾ ਰਿਹਾ ਹੈ ਆਉਣ ਵਾਲੇ ਦਿਨ੍ਹਾਂ ਵਿੱਚ ਵੀ ਪੀਐਮ ਮੋਦੀ ਦੀਆਂ ਪੰਜਾਬ ਰੈਲੀਆਂ ਦਾ ਵਿਰੋਧ ਕੀਤਾ ਜਾਵੇਗਾ। ਪੰਜਾਬ ਚੋਣਾਂ ਪੰਜਾਬ ਭਾਜਪਾ ਦਾ ਮੁੜ ਤੋਂ ਹੋ ਰਿਹਾ ਵਿਰੋਧ ਪਾਰਟੀ ਲਈ ਨਵੀਂ ਮੁਸੀਬਤ ਬਣਦਾ ਜਾ ਰਿਹਾ ਹੈ।
ਲੁਧਿਆਣਾ ਚ ਖੱਟਰ ਦਾ ਵਿਰੋਧ
ਵਿਧਾਨ ਸਭਾ ਹਲਕਾ ਗਿੱਲ ਤੋਂ ਭਾਜਪਾ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਪਹੁੰਚ ਰਹੇ ਸਨ, ਪਰ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀ ਡਕੌਂਦਾ ਵੱਲੋਂ ਰੈਲੀ ਵਾਲੀ ਥਾਂ ’ਤੇ ਪਹੁੰਚ ਕੇ ਸੀਐਮ ਮਨੋਹਰ ਲਾਲ ਖੱਟੜ ਦਾ ਵਿਰੋਧ ਕਰਨ (Farmers protest against CM Manohar Lal Khattar) ਲਈ ਨਾਕਾ ਲਾ ਦਿੱਤਾ ਗਿਆ। ਜਿੱਥੇ ਪੁਲਿਸ ਵੱਲੋਂ ਭਾਰੀ ਸੁਰੱਖਿਆ ਲਾ ਦਿੱਤੀ ਗਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੋ ਮਨੋਹਰ ਲਾਲ ਖੱਟਰ ਸਰਕਾਰ ਨੇ ਦਿੱਲੀ ਜਾ ਰਹੇ ਕਿਸਾਨਾਂ ਨਾਲ ਕੀਤੀ ਸੀ ਉਹ ਕਦੇ ਭੁੱਲ ਨਹੀਂ ਸਕਦੇ।
ਇਹ ਵੀ ਪੜ੍ਹੋ:ਕਿਸਾਨਾਂ ਵੱਲੋਂ CM ਖੱਟਰ ਦੀ ਚੋਣ ਰੈਲੀ ਦਾ ਵਿਰੋਧ, ਕਿਹਾ- ਮੋਦੀ ਦਾ ਵੀ ਕਰਾਂਗੇ ਵਿਰੋਧ