ਪੰਜਾਬ

punjab

ETV Bharat / state

Firing In Gurdaspur: ਗਲੀ ਮੂਹਰੇ ਗੱਡੀ ਲਾਉਣ ਪਿੱਛੇ ਚੱਲੀਆਂ ਗੋਲੀਆਂ, ਘਟਨਾ ਸੀਸੀਟੀਵੀ ਵਿਚ ਕੈਦ - Punjabi News

ਗਲੀ ਦੇ ਬਾਹਰ ਗੱਡੀ ਖੜ੍ਹੀ ਹੋਣ ਕਾਰਨ ਹੰਗਾਮਾ ਹੋ ਗਿਆ। ਇਸ ਹੰਗਾਮੇ ਦੌਰਾਨ ਕੁਝ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ, ਜਿਸਦੇ ਆਧਾਰ ਉਤੇ ਪੁਲਿਸ ਕਾਰਵਾਈ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਅਣਪਛਾਤੇ ਨੌਜਵਾਨਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।

Firing In Gurdaspur: Bullets fired after driving in front of house
ਗਲੀ ਮੂਹਰੇ ਗੱਡੀ ਲਾਉਣ ਪਿੱਛੇ ਚੱਲੀਆਂ ਗੋਲੀਆਂ

By

Published : Feb 11, 2023, 2:27 PM IST

ਗਲੀ ਮੂਹਰੇ ਗੱਡੀ ਲਾਉਣ ਪਿੱਛੇ ਚੱਲੀਆਂ ਗੋਲੀਆਂ

ਗੁਰਦਾਸਪੁਰ :ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਰੋਡ ਉਤੇ ਸਥਿਤ ਮੋਹਨ ਪਲਾਜ਼ਾ ਨੇੜੇ ਬਣ ਰਹੀ ਨਵੀਂ ਗਲੀ ਦੇ ਬਾਹਰ ਗੱਡੀ ਲਗਾ ਕੇ ਰਸਤਾ ਬੰਦ ਕੀਤੇ ਨੂੰ ਲੈ ਕੇ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਦੇਰ ਰਾਤ ਤੈਸ਼ ਵਿਚ ਆਏ ਕੁਝ ਅਣਪਛਾਤੇ ਨੌਜਵਾਨਾਂ ਨੇ ਗਲੀ ਦੇ ਬਾਹਰ ਖੜ੍ਹੀ ਕਿਤੀ ਗੱਡੀ ਉਪਰ ਤਿੰਨ ਫਾਇਰ ਕਰ ਦਿੱਤੇ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਘਟਨਾ ਸੀਸੀਟੀਵੀ ਵਿਚ ਕੈਦ :ਇਸ ਸਬੰਧੀ ਜਾਣਕਾਰੀ ਦਿੰਦਿਆਂ ਗੱਡੀ ਦੇ ਮਾਲਕ ਨੇ ਦੱਸਿਆ ਕਿ ਮੋਹਨ ਪਲਾਜ਼ਾ ਦੇ ਸਾਹਮਣੇ ਇੱਕ ਨਵੀਂ ਗਲੀ ਬਣ ਰਹੀ ਸੀ ਅਤੇ ਨਵੀਂ ਬਣੀ ਗਲੀ ਨੂੰ ਲੋਕਾਂ ਦੇ ਕਹਿਣ ਉਤੇ ਗੱਡੀ ਲਗਾਕੇ ਬੰਦ ਕੀਤਾ ਹੋਇਆ ਸੀ, ਤਾਂ ਜੋ ਕੋਈ ਵੀ ਗਲੀ ਵਿਚ ਆ ਕੇ ਗਿੱਲੇ ਸੀਮੈਂਟ ਨੂੰ ਖਰਾਬ ਨਾ ਕਰ ਦੇਵੇ। ਗਲੀ ਵਿੱਚ ਜਾਣ ਲਈ ਕੁੱਝ ਰਸਤਾ ਵੀ ਛੱਡਿਆ ਹੋਇਆਂ ਸੀ ਪਰ ਰਾਤ ਨੂੰ ਕੁਝ ਅਣਪਛਾਤੇ ਨੌਜਵਾਨਾਂ ਨੇ ਤੈਸ਼ ਵਿੱਚ ਆ ਕੇ ਉਨ੍ਹਾਂ ਦੀ ਗੱਡੀ ਉਤੇ 3 ਫਾਇਰ ਕਰ ਕੇ ਸ਼ੀਸ਼ਾ ਤੋੜ ਦਿੱਤਾ ਅੱਤੇ ਗੱਡੀ ਦੀ ਬੁਰੀ ਤਰ੍ਹਾਂ ਭੰਨ੍ਹ ਤੋੜ ਕੀਤੀ ਹੈ। ਇਨ੍ਹਾਂ ਅਣਪਛਾਤੇ ਨੌਜਵਾਨਾਂ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈ ਹੈ, ਜਿਸਦੇ ਆਧਾਰ ਉਤੇ ਪੁਲਿਸ ਕਾਰਵਾਈ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਨ੍ਹਾਂ ਅਣਪਛਾਤੇ ਨੌਜਵਾਨਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ :Bandi Singh Parole: ਜਾਣੋ ਕੌਣ ਹਨ ਗੁਰਦੀਪ ਸਿੰਘ ਖੇੜਾ, ਕਿਹੜੇ ਮੁਕੱਦਮਿਆਂ 'ਚ ਕੱਟ ਰਹੇ ਨੇ ਜੇਲ੍ਹ


ਪੁਲਿਸ ਵੱਲੋਂ ਮਾਮਲਾ ਦਰਜ :ਮੌਕੇ ਤੇ ਪਹੁੰਚੇ ਡੀਐਸਪੀ ਸਿਟੀ ਡਾ. ਰਿਪੂਤਾਪਨ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲਦੇ ਪੁਲਿਸ ਟੀਮ ਨੇ ਮੌਕੇ ਉਤੇ ਪਹੁੰਚ ਕੇ ਜਾਂਚ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿਚ ਲੈਕੇ ਇਨ੍ਹਾਂ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਦੋ ਖੋਲ ਵੀ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ

ABOUT THE AUTHOR

...view details