ਤਰਨਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਲੀਮੈਂਟ ਮੈਂਬਰ ਜਸਬੀਰ ਸਿੰਘ ਡਿੰਪਾ ਦੀ ਪ੍ਰਧਾਨਗੀ ਹੇਠ ਇੱਕ ਪਲੇਠੀ ਮੀਟਿੰਗ ਕੀਤੀ ਗਈ। ਤੁਹਾਨੂੰ ਦੱਸ ਦਈਏ ਕਿ ਇਹ ਅੱਜ ਤਰਨਤਾਰਨ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।
ਗੁਰਦਾਸਪੁਰ ਦੇ ਵੱਖ-ਵੱਖ ਵਿਭਾਗਾਂ ਦੀ ਹੋਈ ਪਲੇਠੀ ਮੀਟਿੰਗ - departments of Gurdaspur
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਖੇ ਜ਼ਿਲ੍ਹਾ ਡਿਵੈਲਪਮੈਂਟ ਕੋਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਿਲ੍ਹੇ ਦੀਆਂ ਕਈ ਮੁਸ਼ਕਿਲਾਂ ਦੇ ਹੱਲਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਵਿਸ਼ਾ ਜ਼ਿਲ੍ਹਾ ਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਸੀ। ਜਸਬੀਰ ਡਿੰਪਾ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਵਾਸੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਵਾਸਤੇ ਅੱਜ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲੱਭੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ, ਵਿਧਾਇਕ ਹਰਮਿੰਦਰ ਸਿੰਘ ਗਿੱਲ, ਡਾ ਧਰਮਬੀਰ ਅਗਨੀਹੋਤਰੀ, ਵਿਧਾਇਕ ਸੁਖਪਾਲ ਸਿੰਘ ਭੁੱਲਰ, ਸੀਨੀਅਰ ਕਾਂਗਰਸ ਆਗੂ ਸਮੇਤ ਕਈ ਅਧਿਕਾਰੀ ਮੌਜੂਦ ਸਨ।