ਗੁਰਦਾਸਪੁਰ: ਪੰਜਾਬ ਦੇ ਗੁਰਦਾਸਪੁਰ ਇਲਾਕੇ 'ਚ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ। ਦਰਅਸਲ ਜੰਮੂ-ਕਸ਼ਮੀਰ ਤੋਂ ਨਿਕਲ ਕੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ 'ਚ ਪੈਂਦੇ ਮਕੋੜਾ ਪੱਤਣ 'ਤੇ ਰਾਵੀ ਦਰਿਆ 'ਚ ਕੇ ਰਲਣ ਵਾਲੇ ਉਝ ਨਦੀ 'ਚ ਐਤਵਾਰ ਨੂੰ ਕਰੀਬ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਦਰਿਆ ਰਾਵੀ ਵਿੱਚ ਸੰਭਾਵਿਤ ਹੜ੍ਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਬੇਅਦਬੀ ਅਤੇ ਗੋਲੀਕਾਂਡ ਮਾਮਲਾ: ਬਹਿਬਲ ਕਲਾਂ 'ਚ ਸਿੱਖ ਸੰਗਤਾਂ ਦਾ ਪੰਥਕ ਇਕੱਠ, ਲਏ ਜਾ ਸਕਦੇ ਵੱਡੇ ਫੈਸਲੇ
ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ: ਗੁਰਦਾਸਪੁਰ ਪ੍ਰਸ਼ਾਸਨ ਵੱਲੋਂ ਦਰਿਆ ਦੇ ਕੰਢੇ ਵਸੇ ਡੇਰਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਐਤਵਾਰ ਨੂੰ ਇਲਾਕੇ 'ਚ ਫਿਰ ਤੋਂ ਮੀਂਹ ਹੋਣ ਕਾਰਨ ਸਥਿਤੀ ਵਿਗੜ ਸਕਦੀ ਹੈ। ਇਹ ਉਝ ਦਰਿਆ ਜੰਮੂ-ਕਸ਼ਮੀਰ ਤੋਂ ਜ਼ਿਲ੍ਹਾ ਪਠਾਨਕੋਟ ਦੇ ਬਮਿਆਲ ਖੇਤਰ ਵਿੱਚ ਪੰਜਾਬ ਵਿੱਚ ਦਾਖਲ ਹੁੰਦਾ ਹੈ ਅਤੇ ਪਾਕਿਸਤਾਨੀ ਖੇਤਰ ਨੂੰ ਪਾਰ ਕਰਦਾ ਹੋਇਆ ਮਕੋੜਾ ਪੱਤਣ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਦੀ ਸਰਹੱਦ 'ਤੇ ਰਾਵੀ ਦਰਿਆ ਵਿੱਚ ਮਿਲ ਜਾਂਦਾ ਹੈ।
ਗੁਰਦਾਸਪੁਰ 'ਚ ਪ੍ਰਸ਼ਾਸਨ ਵਲੋਂ ਹੜ੍ਹ ਦਾ ਅਲਰਟ ਹਰ ਸਾਲ ਬਰਸਾਤ ਵਿੱਚ ਬਣਦੇ ਇਹ ਹਾਲਾਤ:ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਉਝ ਦਰਿਆ ਵਿੱਚ ਵੱਧ ਪਾਣੀ ਆਉਣ ਕਾਰਨ ਇਲਾਕੇ ਵਿੱਚ ਹੜ੍ਹ ਆ ਜਾਂਦੇ ਹਨ। ਇਸ ਦੇ ਨਾਲ ਹੀ ਮਕੌੜਾ ਪੱਤਣ ਦੇ ਪਾਰ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡਾਂ ਦਾ ਬਾਕੀ ਭਾਰਤ ਨਾਲ ਸੰਪਰਕ ਵੀ ਕੱਟ ਦਿੰਦਾ ਹੈ। ਕਿਉਂਕਿ ਇਨ੍ਹਾਂ ਪਿੰਡਾਂ ਤੱਕ ਪਹੁੰਚਣ ਦਾ ਇੱਕੋ ਇੱਕ ਰਸਤਾ ਹੈ ਅਤੇ ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ਵਿੱਚ ਕਿਸ਼ਤੀ ਨਹੀਂ ਚੱਲ ਪਾਉਂਦੀ।
ਇਹ ਵੀ ਪੜ੍ਹੋ:ਮਲੇਰਕੋਟਲਾ ਵਿੱਚ ਵੱਡੀ ਵਾਰਦਾਤ: ਚਿੱਟੇ ਦਿਨ ਆਪ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ