ਬਟਾਲਾ: ਸਾਬਕਾ ਵਿਧਾਇਕ ਅਤੇ ਕਾਂਗਰਸੀ ਨੇਤਾ ਅਸ਼ਵਨੀ ਸੇਖੜੀ ਨੇ ਆਪਣੀ ਹੀ ਪਾਰਟੀ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਖਿਲਾਫ਼ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸੀ ਨੇਤਾ ਅਸ਼ਵਨੀ ਸੇਖੜੀ ਨੇ ਸ਼ਨਿੱਚਰਵਾਰ ਨੂੰ ਐਸਐਸਪੀ ਬਟਾਲਾ ਰਸ਼ਪਾਲ ਸਿੰਘ ਨੂੰ ਵਟਸਐਪ ਰਾਹੀਂ ਮੰਤਰੀ ਖਿਲਾਫ਼ ਸ਼ਿਕਾਇਤ ਭੇਜੀ ਹੈ।
ਸਾਬਕਾ ਕਾਂਗਰਸੀ ਵਿਧਾਇਕ ਨੇ ਤ੍ਰਿਪਤ ਬਾਜਵਾ ਖਿਲਾਫ਼ ਦਰਜ ਕਰਵਾਈ ਪੁਲਿਸ ਸ਼ਿਕਾਇਤ - punjab congress
ਸਾਬਕਾ ਵਿਧਾਇਕ ਅਤੇ ਕਾਂਗਰਸੀ ਨੇਤਾ ਅਸ਼ਵਨੀ ਸੇਖੜੀ ਨੇ ਆਪਣੀ ਹੀ ਪਾਰਟੀ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਖਿਲਾਫ਼ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ।
ਸਾਬਕਾ ਕਾਂਗਰਸੀ ਵਿਧਾਇਕ ਨੇ ਤ੍ਰਿਪਤ ਬਾਜਵਾ ਖਿਲਾਫ਼ ਦਰਜ ਕਰਵਾਈ ਪੁਲਿਸ ਸ਼ਿਕਾਇਤ
ਉਨ੍ਹਾਂ ਸ਼ਿਕਾਇਤ 'ਚ ਲਿਖਿਆ ਹੈ ਕਿ ਕੋਰੋਨਾ ਮਹਾਂਮਾਰੀ ਦੇ ਚਲਦੇ ਮੰਤਰੀ ਤ੍ਰਿਪਤ ਬਾਜਵਾ ਸਿਹਤ ਵਿਭਾਗ ਦੀਆਂ ਜਾਰੀ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ ਅਤੇ ਆਪਣੇ ਸਾਥੀਆਂ ਦੇ ਵੱਡੇ ਇਕੱਠ ਨਾਲ ਬਟਾਲਾ ਦੇ ਬਾਜ਼ਾਰਾਂ 'ਚ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਅਸ਼ਵਨੀ ਸੇਖੜੀ ਨੇ ਆਪਣੀ ਸ਼ਿਕਾਇਤ 'ਚ ਲਿਖਿਆ ਹੈ ਕਿ ਖੁਦ ਪੰਜਾਬ ਦੇ ਮੰਤਰੀ ਉਲੰਘਣਾ ਕਰ ਰਹੇ ਹਨ ਤਾਂ ਆਮ ਲੋਕਾਂ ਨੂੰ ਕੀ ਸੁਨੇਹਾ ਜਾਵੇਗਾ।