ਗੁਰਦਾਸਪੁਰ: ਸੂਬੇ ਵਿੱਚ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ। ਗੁਰਦਾਸਪੁਰ ਦੇ ਬਟਾਲਾ ਸਦਰ ਥਾਣਾ ਪੁਲਿਸ ਨੇ ਆਸ ਪਾਸ ਦੇ ਪਿੰਡਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਰਮਾਂ ਵਿੱਚੋਂ ਤੇਲ ਚੋਰੀ ਕਰਕੇ ਵੇਚਣ ਅਤੇ ਖਰੀਦਣ ਵਾਲੇ ਗੈਂਗ ਦੇ ਚਾਰ ਅਰੋਪੀਆਂ ਨੂੰ ਗਿਰਫ਼ਤਾਰ ਕੀਤਾ ਹੈ। ਜਦਕਿ ਇਸ ਗੈਂਗ ਦੇ ਤਿੰਨ ਆਰੋਪੀ ਫਰਾਰ ਦੱਸੇ ਜਾ ਰਹੇ ਹਨ।
ਥਾਣਾ ਸਦਰ ਬਟਾਲਾ ਦੇ ਐਸਐਚਓ ਨੇ ਦੱਸਿਆ ਕਿ ਆਸ ਪਾਸ ਦੇ ਪਿੰਡਾਂ ਵਿਚ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਬਿਜਲੀ ਦੇ ਟਰਾਂਸਫਰਮਾਂ ਵਿਚੋਂ ਰਾਤ ਦੇ ਸਮੇਂ ਤੇਲ ਚੋਰੀ ਕੀਤਾ ਜਾ ਰਿਹਾ ਸੀ। ਜਿਸ ਦੇ ਬਾਅਦ ਪੁਲਿਸ ਇਹਨਾਂ ਚੋਰਾਂ ਦੀ ਤਲਾਸ਼ ਵਿਚ ਸੀ। ਪੁਲਿਸ ਨੇ ਇਸ ਗੈਂਗ ਦੇ ਚਾਰ ਲੋਕਾਂ ਨੂੰ ਗਿਰਫ਼ਤਾਰ ਕੀਤਾ ਹੈ।