ਪੰਜਾਬ

punjab

Four persons murder case: ਤਿੰਨਾਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

By

Published : Jul 5, 2021, 10:48 PM IST

ਗੁਰਦਾਸਪੁਰ ਦੇ ਪਿੰਡ ਬੱਲੜਵਾਲ ਵਿਚ ਪੁਰਾਣੀ ਰੰਜਿਸ਼ (Rancidity) ਨੂੰ ਲੈ ਕੇ ਇਕੋ ਪਰਿਵਾਰ ਦੇ ਚਾਰ ਵਿਅਕਤੀਆਂ ਨੂੰ ਕਤਲ (Murder) ਕੀਤਾ ਗਿਆ ਸੀ।ਪੁਲਿਸ ਨੇ ਮੁਸਤੈਦੀ ਵਿਖਾਉਂਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਹਨਾਂ ਕੋਲੋ ਇਕ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।

Four persons murder case: ਤਿੰਨਾਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Four persons murder case: ਤਿੰਨਾਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ:ਬੀਤੇ ਕੱਲ੍ਹ ਬੱਲੜਵਾਲ ਵਿਖੇ ਦਿਨ ਦਿਹਾੜੇ ਇੱਕੋ ਪਰਿਵਾਰ ਦੇ ਚਾਰ ਵਿਅਕਤੀਆਂ ਨੂੰ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਉਪਰੰਤ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਧਰਨਾ ਸਮਾਪਤ ਕਰ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਹੈ।

ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਅਧਿਕਾਰੀ ਰਛਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਪਿੰਡ ਬੱਲੜਵਾਲ ਵਿੱਚ ਰਾਸ਼ਨ ਦੇ ਡਿਪੂ ਦੀ ਰੰਜਿਸ਼ ਕਾਰਨ ਦੋਨਾਂ ਪਰਿਵਾਰਾਂ ਵਿੱਚ ਖੂਨੀ ਝੜਪ ਹੋਈ ਸੀ।ਜਿਸ ਦੌਰਾਨ ਸੁਖਵਿੰਦਰ ਸਿੰਘ ਉਰਫ ਸੋਨੀ ਕੁਲਵਿੰਦਰ ਕੌਰ ਅਤੇ ਜਤਿੰਦਰ ਸਿੰਘ ਉਰਫ ਜੋਤੀ ਨੇ ਆਪਣੇ ਲਾਇਸੈਂਸੀ ਪਿਸਤੌਲ (Licensed pistol) ਨਾਲ ਖੇਤਾਂ ਵਿੱਚ ਕੰਮ ਕਰ ਰਹੇ ਛੇ ਵਿਅਕਤੀਆਂ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।ਇਸ ਘਟਨਾ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

Four persons murder case: ਤਿੰਨਾਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੀੜਤ ਪਰਿਵਾਰ ਨੇ ਧਰਨਾ ਸਮਾਪਤ ਕੀਤਾ

ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਵਿੱਚ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੋਨੀ ਅਤੇ ਜਤਿੰਦਰ ਸਿੰਘ ਉਰਫ ਜੋਤੀ ਅਤੇ ਕੁਲਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ।ਇਨ੍ਹਾਂ ਦੇ ਖਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਜੋ ਕਿ ਸਮਾਪਤ ਕਰਵਾ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਇਹ ਵੀ ਪੜੋ:ਮੁਲਾਜ਼ਮਾਂ ਵੱਲੋਂ 7 ਜੁਲਾਈ ਨੂੰ ਕੀਤਾ ਜਾਵੇਗਾ ਵੱਡਾ ਰੋਸ ਪ੍ਰਦਰਸ਼ਨ

ABOUT THE AUTHOR

...view details