ਗੁਰਦਾਸਪੁਰ: ਸ਼੍ਰੀ ਕਰਤਾਰਪੁਰ ਸਾਹਿਬ ਦੇ ਰਸਤੇ ਨੂੰ ਖੋਲ੍ਹਣ ਦੀ ਮੰਗ ਰੱਖਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਵਾਹਿਗੁਰੂ ਕੇਂਦਰ ਸਰਕਾਰ ਨੂੰ ਸੁਮੱਤ ਬਖਸ਼ੇ ਕਿ ਉਹ ਕਰਤਾਰਪੁਰ ਕੋਰੀਡੋਰ ਜਲਦ ਖੋਲ੍ਹੇ। ਜਥੇਦਾਰ ਅੱਜ ਬਟਾਲਾ ਨੇੜੇ ਪਿੰਡ ਮਲਕਪੁਰ ਵਿਖੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਗੁਰੂਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮੀਤ ਸਮਾਗਮ 'ਚ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਮੌਕੇ SGPC ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਪਹੁੰਚੇ।
ਵਾਹਿਗੁਰੂ, ਕੇਂਦਰ ਸਰਕਾਰ ਨੂੰ ਸੁਮੱਤ ਬਖ਼ਸ਼ੇ: ਜਥੇਦਾਰ
ਸ਼੍ਰੀ ਕਰਤਾਰਪੁਰ ਸਾਹਿਬ ਦੇ ਰਸਤੇ ਨੂੰ ਖੋਲ੍ਹਣ ਦੀ ਮੰਗ ਰੱਖਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਵਾਹਿਗੁਰੂ ਕੇਂਦਰ ਸਰਕਾਰ ਨੂੰ ਸੁਮੱਤ ਬਖਸ਼ੇ ਕਿ ਉਹ ਕਰਤਾਰਪੁਰ ਕੋਰੀਡੋਰ ਜਲਦ ਖੋਲ੍ਹੇ। ਜਥੇਦਾਰ ਅੱਜ ਬਟਾਲਾ ਨੇੜੇ ਪਿੰਡ ਮਲਕਪੁਰ ਵਿਖੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਗੁਰੂਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮੀਤ ਸਮਾਗਮ ਚ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਮੌਕੇ SGPC ਦੀ ਪ੍ਰਧਾਨ ਬੀਬੀ ਜਾਗੀਰ ਕੌਰ ਵੀ ਪਹੁੰਚੇ।
ਵਾਹਿਗੁਰੂ, ਕੇਂਦਰ ਸਰਕਾਰ ਨੂੰ ਸੁਮੱਤ ਬਖ਼ਸ਼ੇ: ਜਥੇਦਾਰ
ਬੀਬੀ ਜਾਗੀਰ ਕੌਰ ਨੇ ਕਿਹਾ ਕਿ ਐਸੇ ਗੁਰਮਤਿ ਸਮਾਗਮ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ SGPC ਵੱਲੋਂ ਵੀ ਆਉਣ ਵਾਲੇ ਦਿਨਾਂ 'ਚ ਨਨਕਾਣਾ ਸਾਕਾ ਦੀ ਸ਼ਤਾਬਦੀ ਨੂੰ ਲੈ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗੋਧਰਪੁਰ 'ਚ 19 ,20 21 ਫ਼ਰਵਰੀ ਨੂੰ ਮਹਾਨ ਗੁਰਮੀਤ ਸਮਾਗਮ ਕਰਵਾਏ ਜਾ ਰਹੇ ਹਨ ਜਿਸ 'ਚ ਉਨ੍ਹਾਂ ਦੇਸ਼ ਅਤੇ ਵਿਦੇਸ਼ਾਂ ਤੋਂ ਸੰਗਤ ਨੂੰ ਸ਼ਾਮਿਲ ਹੋਣ ਲਈ ਅਪੀਲ ਕੀਤੀ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇੱਕ ਦਿਨ ਦਾ ਸਮਾਗਮ ਇਸਤਰੀ ਗੁਰਮੀਤ ਸੰਮੇਲਨ ਹੋਵੇਗਾ।