ਵਿਧਾਇਕ ਪਾਹੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿੱਖਿਆ ਦੇ ਪਸਾਰ ਤੇ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਈ ਭਾਗੋ ਸਕੀਮ ਤਹਿਤ ਲੜਕੀਆਂ ਨੂੰ ਮੁਫ਼ਤ ਸਾਈਕਲ ਵੰਡੇ ਜਾ ਰਹੇ ਹਨ ਅਤੇ ਇਸ ਦਾ ਮੁੱਖ ਮਕਸਦ ਇਹ ਸੀ ਕਿ ਲੜਕੀਆਂ ਨੂੰ ਸਕੂਲ ਆਉਣ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਕੈਪਟਨ ਸਰਕਾਰ ਲੜਕੀਆਂ ਨੂੰ ਉੱਚ ਸਿੱਖਿਆ ਦੇਣ ਲਈ ਵਚਨਬੱਧ: ਵਿਧਾਇਕ ਪਾਹੜਾ - MLA Pahra
ਗੁਰਦਾਸਪੁਰ: ਅੱਜ ਸਥਾਨਕ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) 'ਚ ਮਾਈ ਭਾਗੋ ਸਕੀਮ ਤਹਿਤ ਗਿਆਰਵੀਂ ਤੇ ਬਾਹਰਵੀਂ ਜਮਾਤ ਦੀਆਂ 887 ਲੜਕੀਆਂ ਨੂੰ ਸਾਈਕਲ ਵੰਡੇ ਗਏ। ਇਸ ਦੌਰਾਨ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਜਿਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਸਕੂਲ ਆਉਣ ਤੇ ਜਾਣ ਲਈ ਸਾਈਕਲ ਦਿੱਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਤੇ ਵਿਕਾਸ ਕਾਰਜ ਬਿਨਾਂ ਪੱਖਪਾਤ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਮਜ਼ਦੂਰ, ਕਿਸਾਨ, ਵਪਾਰੀ ਤੇ ਆਮ ਲੋਕਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲਾਭ ਪਾਤਰੀਆਂ ਤੱਕ ਲਾਭ ਪਹੁੰਚਾਇਆ ਜਾ ਰਿਹਾ ਹੈ।
ਬਰਿੰਦਰਮੀਤ ਸਿੰਘ ਪਾਹੜਾ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਮਹਿਜ ਡੇਢ ਸਾਲ ਦੇ ਅੰਦਰ ਗੁਰਦਾਸਪੁਰ ਲਈ ਬੇਮਿਸਾਲ ਵਿਕਾਸ ਕਾਰਜਾਂ ਲਈ ਪਹਿਲ ਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਸੜਕਾਂ ਦਾ ਨਵੀਨੀਕਰਨ ਤੇ ਮੁਰੰਮਤ ਕਰਵਾਈ ਜਾ ਰਹੀ ਹੈ ਅਤੇ ਗੁਰਦਾਸਪੁਰ ਸ਼ਹਿਰ ਵਿੱਚੋਂ ਲੰਘਦੇ ਸਮੇਂ ਨਾਲ ਦੀ ਸਫ਼ਾਈ ਕਰਵਾਈ ਗਈ ਹੈ।