ਗੁਲਜ਼ਾਰ ਸਿੰਘ ਰਣੀਕੇ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਸਾਬਕਾ ਅਕਾਲੀ-ਬੀਜੇਪੀ ਸਰਕਾਰ ਦੀਆਂ ਸਕੀਮਾਂ ਨੂੰ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਸੀ ਪਰ ਹੁਣ ਕੈਪਟਨ ਸਰਕਾਰ ਦੀ ਸੱਚਾਈ ਸਭ ਦੇ ਸਾਹਮਣੇ ਆ ਚੁੱਕੀ ਹੈ ਤੇ ਜਨਤਾ ਲੋਕ ਸਭਾ ਚੋਣਾਂ 'ਚ ਇਸ ਦਾ ਜਵਾਬ ਦੇਵੇਗੀ।
ਪੰਜਾਬ ਸਰਕਾਰ ਨੇ ਇੱਕ ਵੀ ਵਾਅਦਾ ਨਹੀਂ ਕੀਤਾ ਪੂਰਾ: ਰਣੀਕੇ - punjab news
ਗੁਰਦਾਸਪੁਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਗੁਰਦਾਸਪੁਰ ਦੇ ਅੱਚਲ ਕਸਬੇ 'ਚ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਖਿੱਚਣ ਨੂੰ ਕਿਹਾ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵੀ ਮੌਜੂਦ ਰਹੇ।
ਗੁਲਜ਼ਾਰ ਸਿੰਘ ਰਣੀਕੇ
ਗੁਲਜ਼ਾਰ ਸਿੰਘ ਰਣੀਕੇ ਨੇ ਪੰਜਾਬ ਡੈਮੋਕਰੇਟਿਕ ਐਲਾਇੰਸ ਨੂੰ ਲੈ ਕੇ ਵੀ ਬਿਆਨ ਦਿੱਤਾ। ਉਨ੍ਹਾਂ ਕਿਹਾ ਅਜਿਹੇ ਕਈ ਫਰੰਟ ਆਏ ਅਤੇ ਚਲੇ ਗਏ। ਅਜਿਹੇ ਫਰੰਟ ਨਾਲ ਉਨ੍ਹਾਂ ਨੂੰ ਕੁੱਝ ਫਰਕ ਨਹੀ ਪੈਂਦਾ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਪਾਰਟੀਆਂ ਦੇ ਨਾਲ ਜੁੜੇ ਹੁੰਦੇ ਹਨ ਜਿਨ੍ਹਾਂ ਦਾ ਕੋਈ ਵਜੂਦ ਹੁੰਦਾ ਹੈ।