ਗੁਰਦਾਸਪੁਰ: ਥਾਣਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਢੱਪਈ ਦੇ ਇਕ ਨੌਜਵਾਨ ਦੀ ਪੁਲਿਸ ਹਿਰਾਸਤ ਦੌਰਾਨ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ 'ਚ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ ਵਾਸੀ ਢੱਪਈ ਵਜੋਂ ਹੋਈ ਹੈ।
ਪੁਲਿਸ ਦੀ ਹਿਰਾਸਤ ਦੌਰਾਨ ਨੌਜਵਾਨ ਦੀ ਮੌਤ - crime in gurdaspur
ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੇ ਪਿੰਡ ਢੱਪਈ ਦੇ ਇਕ ਨੌਜਵਾਨ ਦੀ ਪੁਲਿਸ ਹਿਰਾਸਤ ਦੌਰਾਨ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ 'ਚ ਲਿਆਂਦਾ ਗਿਆ, ਜਿਥੇ ਉਸ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਸਿਵਲ ਹਸਪਤਾਲ 'ਚ ਮ੍ਰਿਤਕ ਦੀ ਪਤਨੀ ਬਲਜਿੰਦਰ ਕੌਰ ਤੇ ਉਸ ਦੀ ਭੈਣ ਰਾਜਵਿੰਦਰ ਕੌਰ ਨੇ ਕਥਿਤ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪਿੰਡ ਦੇ ਹੀ ਇਕ ਵਿਅਕਤੀ ਵੱਲੋਂ ਬੀਤੀਆਂ ਚੋਣਾਂ ਨੂੰ ਲੈ ਕੇ ਰੰਜਿਸ਼ ਕੱਢਣ ਕਰਕੇ ਸਾਜਿਸ਼ ਤਹਿਤ ਮਰਵਾਇਆ ਗਿਆ ਹੈ।
ਦੂਜੇ ਪਾਸੇ ਡੀਐੱਸਪੀ ਲਖਬੀਰ ਸਿੰਘ ਸਿੱਧੂ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਨੌਜਵਾਨ ਦੀ ਅਚਾਨਕ ਹਾਲਤ ਵਿਗੜਣ ਨਾਲ ਮੌਤ ਹੋਈ ਹੈ। ਡੀਐੱਸਪੀ ਨੇ ਕਿਹਾ ਕਿ ਸ਼ਰਾਬ ਦੇ ਕੇਸ 'ਚ ਨਵਦੀਪ ਸਿੰਘ ਨੂੰ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਬਟਾਲਾ ਦੇ ਸਪੈਸ਼ਲ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਸ ਦੀ ਹਾਲਤ ਵਿਗੜਣ ਨਾਲ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੌਤ ਅਚਾਨਕ ਹੋਈ ਹੈ ਇਸ ਤੋਂ ਵੱਧ ਕੁੱਝ ਨਹੀਂ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਮਾਮਲੇ ਦੀ ਜਾਂਚ ਕਰਕੇ ਅਸਲ ਤੱਥ ਸਾਹਮਣੇ ਆਉਣ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।