ਗੁਰਦਾਸਪੁਰ: ਸ਼ਹਿਰ ਦੇ ਕਾਦਰੀ ਮੁਹੱਲੇ ਵਿੱਚ ਇੱਕ ਕੁੜੀ ਵੱਲੋਂ ਜ਼ਹਿਰੀਲੀ ਚੀਜ਼ ਖਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਦਾ ਇਲਾਜ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਪੀੜਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸ ਬਾਰੇ ਦੱਸਦੇ ਹੋਏ ਸਿਵਲ ਹਸਪਤਾਲ ਦੇ ਡਾਕਟਰ ਰਾਜ ਮਸੀਹ ਨੇ ਦੱਸਿਆ ਕਿ 2 ਵੱਜ ਕੇ 20 ਮਿੰਟ ਉੱਤੇ ਇੱਕ ਮਰੀਜ਼ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿਸ ਨੇ ਕੋਈ ਜ਼ਹਿਰੀਲੀ ਚੀਜ਼ ਖਾਧੀ ਹੋਈ ਸੀ। ਉਸ ਦਾ ਨਾਂਅ ਦਿਸ਼ਾ ਹੈ।
ਗੁਰਦਾਸਪੁਰ 'ਚ ਕੁੜੀ ਨੇ ਗ਼ਲਤੀ ਨੇ ਖਾਧੀ ਜ਼ਹਿਰੀਲੀ ਚੀਜ਼, ਹਾਲਤ ਗੰਭੀਰ ਉਨ੍ਹਾਂ ਨੇ ਕਿਹਾ ਕਿ ਦਿਸ਼ਾ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ ਜਿਸ ਨਾਲ ਉਸ ਦੀ ਹਾਲਤ ਗੰਭੀਰ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵੇਲੇ ਦਿਸ਼ਾ ਦੀ ਹਾਲਤ ਕਾਫੀ ਨਾਜ਼ੁਕ ਹੈ। ਦਿਸ਼ਾ ਦਾ ਬੀ.ਪੀ ਲਗਾਤਾਰ ਘੱਟਦਾ ਹੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਸ਼ਾ ਦੇ ਪਰਿਵਾਰਿਕ ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਖਾਣ ਦਾ ਕਾਰਨ ਨਹੀਂ ਦੱਸਿਆ। ਦਿਸ਼ਾ ਦੇ ਪਰਿਵਾਰ ਨੇ ਦੱਸਿਆ ਕਿ ਦਿਸ਼ਾ ਨੇ ਗ਼ਲਤੀ ਨਾਲ ਜ਼ਹਿਰਲੀ ਚੀਜ਼ ਦਾ ਸੇਵਨ ਕਰ ਲਿਆ ਸੀ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਿਸ਼ਾ ਦਾ ਮੁੱਢਲਾ ਇਲਾਜ ਕਰ ਦਿੱਤਾ ਗਿਆ। ਇਸ ਦੇ ਬਾਵਜੂਦ ਵੀ ਉਸ ਦੀ ਹਾਲਤ ਕੋਈ ਸੁਧਾਰ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਿਸ਼ਾ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਚੱਲਦੀ ਫਿਰਦੀ ਲਾਇਬ੍ਰੇਰੀ ਲੋੜਵੰਦਾਂ ਨੂੰ ਮੁਹੱਈਆ ਕਰਵਾਉਂਦੀ ਕਿਤਾਬਾਂ