ਗੁਰਦਾਸਪੁਰ: ਪਿੰਡ ਤਿਬੜ ਵਿੱਚ ਇੱਕ ਸਿਰਫਿਰੇ ਆਸ਼ਕ ਨੇ ਪ੍ਰੇਮ ਸਬੰਧ ਨਾਂ ਬਣਾਉਣ 'ਤੇ ਲੜਕੀ 'ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ, ਜੋ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹੈ। ਇਸ ਘਟਨਾ ਨੂੰ 10 ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਨੇ ਮਾਮਲਾ ਦਰਜ ਨਹੀਂ ਕੀਤਾ।
ਜਾਣਕਾਰੀ ਦਿੰਦੇ ਹੋਏ ਪੀੜਤ ਲੜਕੀ ਨੇ ਆਰੋਪ ਲਗਾਉਂਦੇ ਹੋਏ ਦੱਸਿਆ ਕਿ ਪਿੰਡ ਦਾ ਹੀ ਇੱਕ ਮੁੰਡਾ ਪਾਰਸ ਉਸਨੂੰ ਇੱਕ ਸਾਲ ਤੋਂ ਪ੍ਰੇਸ਼ਾਨ ਕਰਦਾ ਆ ਰਿਹਾ ਸੀ ਅਤੇ ਉਸ ਨਾਲ ਜਬਰਦਸਤੀ ਪ੍ਰੇਮ ਸਬੰਧ ਬਣਾਉਣਾ ਚਾਹੁੰਦਾ ਸੀ, ਜਦੋਂ ਉਸ ਨੇ ਆਪਣੇ ਪਰਿਵਾਰ ਨੂੰ ਦੱਸਿਆ ਤਾਂ ਪਰਿਵਾਰ ਨੇ ਵੀ ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਦੇ ਪਰਿਵਾਰ ਨੇ ਵਿਆਹ ਤੋਂ ਮਨ੍ਹਾ ਕਰ ਦਿੱਤਾ, ਜਿਸ ਤੋਂ ਬਾਅਦ ਸਿਰਫਿਰੇ ਆਸ਼ਕ ਪਾਰਸ ਨੇ ਆਪਣੇ ਕੁਝ ਸਾਥੀਆਂ ਸਮੇਤ ਉਸ ਦੇ ਪਰਿਵਾਰ 'ਤੇ ਹਮਲਾ ਕਰ ਉਸ ਦੇ ਪਿਤਾ ਦੀ ਲੱਤ ਤੋੜ ਦਿੱਤੀ ਅਤੇ ਉਸ ਦੇ ਭਰਾ ਦੇ ਵੀ ਸੱਟ ਲਾ ਦਿੱਤੀ।