ਗੁਰਦਾਸਪੁਰ : ਸਰਕਾਰੀ ਕਾਲਜ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਲੈਕਚਰਾਂ ਨੇ ਆਪਣੀਆਂ ਸੇਵਾਵਾਂ ਨੂੰ ਪੱਕਾਂ ਕਰਨ ਦੀ ਮੰਗ ਲਈ ਮੁਕੰਮਲ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਅਧਿਆਪਕਾਂ ਦੀ ਹੜਤਾਲ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ।
ਹੜਤਾਲੀ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਹੜਤਾਲ ਦੌਰਾਨ ਅਧਿਆਪਕਾਂ ਨੇ ਕਿਸੇ ਵੀ ਜਮਾਤ ਦਾ ਕੋਈ ਵੀ ਲੈਕਚਰ ਨਹੀਂ ਲਿਆ।
ਮੀਡੀਆ ਨਾਲ ਇਸ ਹੜਤਾਲ ਬਾਰੇ ਗੱਲ ਕਰਦੇ ਹੋਏ ਅਧਿਆਪਕ ਜੋਗਾ ਸਿੰਘ ਨੇ ਕਿਹਾ ਕਿ ਉਹ ਲੰਮੇ ਸਮੇਂ ਕਲਾਜਾਂ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਲਗਾਤਾਰ ਖੱਜਲ ਖੁਆਰ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇੱਕ ਨਵਾਂ ਫੁਰਮਾਨ ਜਾਰੀ ਕੀਤਾ ਹੈ ਜਿਸ ਕਾਰਨ ਉਨ੍ਹਾਂ ਦੀ ਨੌਕਰੀ ਖ਼ਤਰੇ ਵਿੱਚ ਪੈ ਗਈ ਹੈ।
ਗੁਰਦਾਸਪੁਰ : ਸਰਕਾਰੀ ਕਾਲਜ ਦੇ ਗੈਸਟ ਫੈਕਲਟੀ ਅਧਿਆਪਕਾਂ ਨੇ ਸ਼ੁਰੂ ਕੀਤੀ ਮੁਕੰਮਲ ਹੜਤਾਲ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਤਰੁੰਤ ਪੱਕਾ ਕਰੇ। ਜੇਕਰ ਸਰਕਾਰ ਇਵੇਂ ਨਹੀਂ ਕਰਦੀ ਤਾਂ ਉਨ੍ਹਾਂ ਨੂੰ ਮਜ਼ਬੂਰਨ ਸੰਘਰਸ਼ ਨੂੰ ਤਿੱਖਾ ਕਰਨਾ ਪਵੇਗਾ।
ਇਹ ਵੀ ਪੜ੍ਹੋ: ਦੇਸ਼ ਦਾ ਪੈਸਾ ਲੁੱਟ 'yes bank' ਬਣਿਆ 'No bank' : ਭਗਵੰਤ ਮਾਨ
ਇਸੇ ਤਰ੍ਹਾਂ ਹੀ ਅਧਿਆਪਕਾ ਅੰਦਲੀਪ ਕੌਰ ਨੇ ਕਿਹਾ ਕਿ ਉਹ ਬਾਰਾਂ ਵਰ੍ਹਿਆਂ ਤੋਂ ਕਾਲਜ ਵਿੱਚ ਪੜ੍ਹਾ ਰਹੀ ਹੈ ਅਤੇ ਸਭ ਯੋਗਤਾਵਾਂ ਨੂੰ ਪੂਰਾ ਕਰਦੀ ਹੈ। ਸਰਕਾਰ ਦੇ ਨਵੇਂ ਫੁਰਮਾਨ ਨੇ ਉਸ ਦੀ ਨੌਕਰੀ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕਾਲਜਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਗੈਸਟ ਫੈਕਲਟੀ ਅਧਿਆਪਕਾਂ ਦੇ ਸਿਰ 'ਤੇ ਹੋ ਰਹੀ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗ ਨੂੰ ਪੂਰਾ ਨਾ ਕੀਤਾ ਤਾਂ ਉਹ ਇਸ ਤੋਂ ਵੀ ਵੱਡਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।