ਗੁਰਦਾਸਪੁਰ: ਮਹਿਲਾ ਆਯੋਗ ਕਮਿਸ਼ਨ ਪੰਜਾਬ ਦੀ ਚੇਅਰਪਰਸਨ (Chairperson) ਮਨੀਸ਼ਾ ਗੁਲਾਟੀ ਗੁਰਦਾਸਪੁਰ ਪਹੁੰਚੀ।ਮਨੀਸ਼ਾ ਗੁਲਾਟੀ ਨੇ ਪੁਲਿਸ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਅਤੇ ਪੀੜਤ ਲੋਕਾਂ ਦੀਆਂ ਸ਼ਿਕਾਇਤਾਂ (Complaints) ਸੁਣਕੇ ਮੌਕੇ ਉਤੇ ਹੀ ਨਿਪਟਾਰੇ ਕੀਤੇ ਅਤੇ ਕਈ ਕੇਸ ਪੁਲਿਸ ਅਧਿਕਾਰੀਆਂ ਨੂੰ ਵੀ ਸੌਂਪੇ।
ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮੈਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਆਈ ਹਾਂ।ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀਆਂ ਬਹੁਤ ਸ਼ਿਕਾਇਤਾਂ ਹਨ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਉਤੇ ਕਈ ਤਰ੍ਹਾਂ ਦੀਆਂ ਤਸ਼ੱਦਦ ਹੁੰਦੇ ਹਨ।ਉਨ੍ਹਾਂ ਨੇ ਸ਼ਿਕਾਇਤਾਂ ਨੂੰ ਵੇਖਦੇ ਹੋਏ ਪੁਲਿਸ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਇਨ੍ਹਾਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ 'ਤੇ ਸੁਲਝਾਇਆ ਜਾਵੇ।