ਪੰਜਾਬ

punjab

ETV Bharat / state

ਗੁਰਦਾਸਪੁਰ: 4 ਕੁਇੰਟਲ 40 ਕਿੱਲੋ ਭੁੱਕੀ ਸਣੇ 2 ਗ੍ਰਿਫ਼ਤਾਰ - ਕਾਊਂਟਰ ਇੰਟੈਲੀਜੈਂਸ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਜਾਬੀ ਮਿਲੀ ਹੈ।ਗੁਰਦਾਸਪੁਰ ਦੇ ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਸਾਂਝੇ ਅਪਰੇਸ਼ਨ ਦੌਰਾਨ ਇੱਕ ਟਰੱਕ ਵਿੱਚੋਂ 4 ਕੁਇੰਟਲ 40 ਕਿੱਲੋ ਭੁੱਕੀ (ਚੂਰਾ ਪੋਸਤ) ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਫ਼ੋਟੋ

By

Published : Jul 6, 2019, 8:17 PM IST

ਗੁਰਦਾਸਪੁਰ : ਗੁਰਦਾਸਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਨੇ ਸਾਂਝੇ ਅਪਰੇਸ਼ਨ ਦੌਰਾਨ ਇੱਕ ਟਰੱਕ ਵਿੱਚੋਂ 4 ਕੁਇੰਟਲ 40 ਕਿੱਲੋ ਭੁੱਕੀ (ਚੂਰਾ ਪੋਸਤ) ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਜੰਮੂ ਦੇ ਪੁਲਵਾਮਾ ਜ਼ਿਲ੍ਹੇ ਤੋਂ ਭੁੱਕੀ (ਚੂਰਾ ਪੋਸਤ) ਪੰਜਾਬ ਲੈ ਕੇ ਆ ਰਹੇ ਸਨ। ਭੁੱਕੀ ਦੀਆਂ 20 ਬੋਰੀਆਂ ਟਰੱਕ ਵਿੱਚ ਭਰੀ ਭੇਡਾਂ ਦੀ ਖੱਲ ਵਿੱਚ ਛੁਪਾ ਕੇ ਰੱਖੀਆਂ ਹੋਈਆਂ ਸਨ ਜਿਸ ਨੂੰ ਪੁਲਿਸ ਨੇ ਬਰਾਮਦ ਕਰਕੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੇਖੋ ਵੀਡੀਓ

ਇਹ ਵੀ ਪੜ੍ਹੋ- ਗੁਰਦਾਸਪੁਰ: ਪੁਲਿਸ 'ਤੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਕੁੱਟਮਾਰ ਕਰਨ ਦੇ ਲੱਗੇ ਦੋਸ਼

ਜਾਣਕਾਰੀ ਦਿੰਦਿਆਂ ਐਸਐਚਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਨਾਲ ਮਿਲ ਕੇ ਇਹ ਓਪਰੇਸ਼ਨ ਚਲਾਇਆ ਸੀ ਜਿਸ ਵਿੱਚ ਜੰਮੂ ਦੇ ਪੁਲਵਾਮਾ ਜ਼ਿਲ੍ਹੇ ਤੋਂ ਆ ਰਹੇ ਇੱਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਟਰੱਕ ਵਿੱਚ ਭੇਡਾਂ ਦੀਆਂ ਖੱਲ੍ਹ ਵਿੱਚ ਲੁਕੋ ਕੇ 20 ਬੋਰੀਆਂ ਭੁੱਕੀ ਦੀਆਂ ਰੱਖੀਆਂ ਹੋਈਆਂ ਸਨ ਜਿਨ੍ਹਾਂ ਦਾ ਵਜ਼ਨ 4 ਕੁਇੰਟਲ 40 ਕਿੱਲੋਗ੍ਰਾਮ ਹੋਇਆ ਸੀ। ਮੌਕੇ 'ਤੇ ਟਰੱਕ ਚਾਲਕ ਜਾਵੇਦ ਅਹਿਮਦ ਵਾਸੀ ਪੁਲਵਾਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਇਹ ਭੁੱਕੀ ਅਜੇਪਾਲ ਵਾਸੀ ਜਲੰਧਰ ਨੇ ਮੰਗਵਾਈ ਸੀ, ਪੁਲਿਸ ਨੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details