ਗੁਰਦਾਸਪੁਰ:ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿੱਚ ਪੁਲਿਸ ਨੇ ਸ਼ਾਨਦਾਰ ਸਫਲਤਾ ਨਾਕੇਬੰਦੀ ਦੌਰਾਨ ਹਾਸਿਲ ਕਰਦਿਆਂ ਨਸ਼ਾ ਤਸਕਰਾਂ ਦੇ ਕੌਮਾਂਤਰੀ ਗਿਰੋਹ ਦਾ ਪਰਦਫਾਸ਼ ਕੀਤਾ ਹੈ।ਪ੍ਰੈਸ ਕਾਨਫਰੰਸ ਕਰਦੇ ਹੋਏ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਗੁਰਦਾਸਪੁਰ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਦੇ ਕੋਲੋਂ ਦੋ ਨਜਾਇਜ਼ ਪਿਸਟਲ,ਜ਼ਿੰਦਾ ਕਾਰਤੂਸ, 2 ਕਿੱਲੋ ਹੈਰੋਇਨ ਅਤੇ 40 ਲੱਖ 65 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਵੱਡਾ ਨੈਟਵਰਕ:ਉਹਨਾਂ ਦੱਸਿਆ ਕਿ ਇਸ ਗਿਰੋਹ ਦਾ ਸਰਗਨਾ ਗੁਰਲਾਲ ਗਾਂਧੀ ਦੁਬਈ ਵਿੱਚ ਬੈਠ ਕੇ ਇਸ ਗਿਰੋਹ ਨੂੰ ਚਲਾ ਰਿਹਾ ਸੀ ਅਤੇ ਇਸ ਗਿਰੋਹ ਦੇ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਅਤੇ ਅੱਤਵਾਦੀ ਰਿੰਦਾ ਨਾਲ ਵੀ ਸੰਬੰਧ ਹਨ। ਜੋ ਕਿ ਪਾਕਿਸਤਾਨ ਤੋਂ ਡਰੋਨ ਦੇ ਜ਼ਰੀਏ ਹੈਰੋਇਨ ਦੀ ਖੇਪ ਭਾਰਤ ਮੰਗਵਾਉਂਦੇ ਸਨ। ਡੀਆਈਜੀ ਭਾਰਗਵ ਨੇ ਦੱਸਿਆ ਕਿ ਇਸ ਗਿਰੋਹ ਦਾ ਇੱਕ ਮੈਂਬਰ ਬਿੱਕਾ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ ਅਤੇ ਹੁਣ 5 ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਉਹਨਾਂ ਦੇ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
- Fathigarh sahib News: ਜਾਅਲੀ ਜਾਤੀ ਸਰਟੀਫਿਕੇਟ ਲੈਣ ਵਾਲੇ ਸਰਕਾਰ ਦੀ ਰਾਡਾਰ 'ਤੇ, ਜਲਦ ਹੋਵੇਗੀ ਕਾਰਵਾਈ: ਵਿਧਾਇਕ ਲਖਵੀਰ ਰਾਏ
- Illegal Construction Site: ਅੰਮ੍ਰਿਤਸਰ ਰੇਲਵੇ ਸਟੇਸ਼ਨ ਨਜ਼ਦੀਕ ਹੋ ਰਹੀ ਨਜਾਇਜ਼ ਉਸਾਰੀ ਵਾਲੀ ਥਾਂ 'ਤੇ ਪਹੁੰਚੇ ਕੈਬਨਿਟ ਮੰਤਰੀ ਧਾਲੀਵਾਲ, ਦਿੱਤੀ ਚਿਤਾਵਨੀ
- ਮੋਗਾ 'ਚ ਤੇਜ਼ ਰਫ਼ਤਾਰ ਕਾਰ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਮੋਟਰਸਾਈਕਲ ਸਵਾਰ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ