ਗੁਰਦਾਸਪੁਰ : ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ਦੀਆਂ ਵਧਾਈਆਂ ਗਈਆਂ ਕੀਮਤਾਂ ਦੇ ਵਿਰੋਧ ਵਿੱਚ ਮਹਿਲਾ ਕਾਂਗਰਸ ਵਲੋਂ ਗੁਰਦਾਸਪੁਰ ਵਿੱਚ ਸੜਕ ਵਿਚਕਾਰ ਚੁੱਲ੍ਹਾ ਬਾਲ ਕੇ ਅਤੇ ਖ਼ਾਲੀ ਸਿਲੰਡਰ ਰੱਖ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਗੁਰਦਾਸਪੁਰ ਵਿਖੇ ਮਹਿਲਾ ਕਾਂਗਰਸ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਰੁੱਧ ਕੀਤਾ ਪ੍ਰਦਰਸ਼ਨ - Gurdaspur
ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਲੈ ਕੇ ਗੁਰਦਾਸਪੁਰ ਦੀਆਂ ਮਹਿਲਾ ਕਾਂਗਰਸ ਨੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਨੂੰ ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਕਿ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਵਿਰੁੱਧ ਮਹਿਲਾ ਕਾਂਗਰਸ ਵੱਲੋਂ ਕਿਉਂ ਪ੍ਰਦਰਸ਼ਨ ਨਹੀਂ ਕੀਤਾ ਜਾਂਦਾ, ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਹੀ ਕਿਉਂ ਵਿਰੋਧ ਪ੍ਰਦਰਸ਼ਨ, ਤਾਂ ਉਨ੍ਹਾਂ ਕਿਹਾ ਕਿ ਬਿਜਲੀ ਨੂੰ ਲੈ ਕੇ ਕੈਪਟਨ ਸਰਕਾਰ ਲੋਕਾਂ ਲਈ ਬਹੁਤ ਕੁੱਝ ਕਰ ਰਹੀ ਹੈ, ਪਰ ਰਸੋਈ ਗੈਸ ਵਿਰੁੱਧ ਮਹਿਲਾਵਾਂ ਨੂੰ ਹੀ ਪ੍ਰਦਰਸ਼ਨ ਕਰਨਾ ਪਵੇਗਾ।
ਮਹਿਲਾਂ ਕਾਂਗਰਸ ਦੀ ਪ੍ਰਧਾਨ ਅਮਨਦੀਪ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਗਰੀਬ ਜਨਤਾ ਉੱਤੇ ਬੋਝ ਪਾਇਆ ਹੈ ਜਿਸ ਲਈ ਉਹਨਾਂ ਨੇ ਮਹਿਲਾਵਾਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਦੇ ਵਿਰੁੱਧ ਰੋਸ-ਪ੍ਰਦਰਸ਼ਨ ਕੀਤਾ ਹੈ।