ਗੁਰਦਾਸਪੁਰ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 532ਵਾਂ ਵਿਆਹ ਪੁਰਬ ਬੜੀ ਹੀ ਧੂਮਧਾਮ ਨਾਲ ਗੁਰਦਾਸਪੁਰ ਦੇ ਬਟਾਲਾ ਵਿੱਚ ਮਨਾਇਆ ਜਾ ਰਿਹਾ ਹੈ। ਇਹ ਵਿਆਹ ਪੁਰਬ ਤਿੰਨ ਦਿਨ ਮਨਾਇਆ ਜਾਵੇਗਾ।
ਸਾਲ 1487 ਵਿੱਚ ਗੁਰੂ ਨਾਨਕ ਦੇਵ ਜੀ ਮਾਤਾ ਸੁਲੱਖਣੀ ਦੇਵੀ ਜੀ ਨੂੰ ਬਟਾਲਾ ਵਿਅਹੁਣ ਲਈ ਬਟਾਲਾ ਆਏ ਸਨ। ਇਸੇ ਤਹਿਤ ਸ਼ੁੱਕਰਵਾਰ ਨੂੰ ਬਾਬਾ ਨਾਨਕ ਦੇ ਵਿਆਹ ਪੁਰਬ ਦੀ ਯਾਦ ਵਿੱਚ ਬਰਾਤ ਰੂਪੀ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢਿਆ ਗਿਆ। ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਬਟਾਲਾ ਵਿੱਚ ਲਗਭਗ 2 ਹਜਾ਼ਰ ਪੁਲਿਸ ਅਧਿਕਾਰੀ ਤੈਨਾਤ ਕੀਤੇ ਗਏ ਹਨ।