ਡੇਰਾ ਬਾਬਾ ਨਾਨਕ:ਹਰ ਸਾਲ ਰੱਖੜੀ ਦੇ ਤਿਉਹਾਰ ਉੱਤੇ ਸਕੂਲਾਂ ਅਤੇ ਕਾਲਜਾਂ ਦੇ ਬੱਚੇ ਦੇਸ਼ ਦੀਆ ਸਰਹੱਦਾਂ ‘ਤੇ ਜਾ ਦੇਸ਼ ਦੀ ਸੁਰੱਖਿਆ ਕਰ ਰਹੇ ਸੈਨਿਕਾਂ ਨੂੰ ਰੱਖੜੀ ਬੰਨ੍ਹਦੇ ਹਨ। ਜਿਸ ਨਾਲ ਇਨ੍ਹਾਂ ਸੈਨਿਕਾਂ ਦਾ ਮਨੋਬਲ ਵੱਧਦਾ ਹੈ। ਇਸੇ ਦੇ ਤਹਿਤ ਸ਼ਹੀਦ ਸੈਨਿਕ ਦੇ ਪਰਿਵਾਰ ਵੱਲੋਂ ਇਨ੍ਹਾਂ ਜਵਾਨਾਂ ਨੂੰ ਰੱਖੜੀ ਬੰਨ੍ਹ ਗਈ। ਸ਼ਹੀਦ ਦੇ ਪਰਿਵਾਰ ਵੱਲੋਂ ਇਹ ਤਿਉਹਾਰ ਬੀ.ਐੱਸ.ਐੱਫ. ਦੇ ਅਧਿਕਾਰੀਆਂ ਅਤੇ ਜਵਾਨਾਂ ਨਾਲ ਮਨਾਇਆ ਗਿਆ।
ਰੱਖੜੀ ਦੇ ਤਿਉਹਾਰ ਮੌਕੇ ਬੀ.ਐੱਸ.ਐੱਫ. ਵੱਲੋਂ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਇਲਾਕੇ ਦੇ ਸ਼ਹੀਦ ਹੋਏ ਫੌਜੀ ਜਵਾਨਾਂ ਦੇ ਪਰਿਵਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਜਿੱਥੇ ਸ਼ਹੀਦ ਹੋਏ ਜਵਾਨਾਂ ਦੀਆਂ ਭੈਣਾਂ ਤੇ ਸ਼ਹੀਦ ਜਵਾਨਾਂ ਦੀਆਂ ਧਰਮ ਪਤਨੀਆਂ ਵੱਲੋਂ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਰੱਖੜੀਆਂ ਬੰਨ੍ਹੀਆਂ ਗਈਆਂ।ਉਥੇ ਹੀ ਬੀ.ਐੱਸ.ਐੱਫ. ‘ਚ ਡਿਊਟੀ ‘ਤੇ ਤਾਇਨਾਤ ਔਰਤਾਂ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਰੱਖੜੀ ਬੰਨ੍ਹੀ ਗਈ।