ਗੁਰਦਾਸਪੁਰ: ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡੇਅਰੀ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਵਲੋਂ ਕਸਬਾ ਸ੍ਰੀ ਹਰਗੋਬਿੰਦਪੁਰ ਵਿੱਚ ਦੁੱਧ ਅਤੇ ਦੁੱਧ ਤੋਂ ਬਣੀਆਂ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲੈ ਕੇ ਮੌਕੇ ’ਤੇ ਉਨ੍ਹਾਂ ਦੀ ਜਾਂਚ ਕੀਤੀ ਗਈ।
ਡੇਅਰੀ ਵਿਕਾਸ ਵਿਭਾਗ ਨੇ ਕਸਬਾ ਸ੍ਰੀ ਹਰਗੋਬਿੰਦਪੁਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਦੁੱਧ ਦੇ ਕੁੱਲ 85 ਸੈਂਪਲ ਲਏ, ਜਿਨ੍ਹਾਂ ਵਿਚੋਂ 2 ਸੈਂਪਲ ਜਾਂਚ ਵਿੱਚ ਫੇਲ੍ਹ ਪਾਏ ਗਏ। ਫੇਲ੍ਹ ਹੋਏ ਸੈਂਪਲਾਂ ਵਿੱਚੋਂ 1 ਸੈਂਪਲ ਵਿੱਚ ਸਾਲਟ ਅਤੇ 1 ਵਿੱਚ ਨਿਊਟਰਲਾਈਜਰ ਦੀ ਮਾਤਰਾ ਪਾਈ ਗਈ ਹੈ।
ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਕੀਤੀ ਜਾ ਰਹੀ ਇਸ ਕਾਰਵਾਈ ਦਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਖੁਦ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਆਪਣੀ ਹਾਜ਼ਰੀ ਵਿੱਚ ਦੁੱਧ ਦੇ ਸੈਂਪਲ ਚੈੱਕ ਕਰਵਾਏ ਅਤੇ ਲੋਕਾਂ ਨੂੰ ਦੁੱਧ ਦੀ ਮਿਲਾਵਟ ਤੋਂ ਬਚਣ ਬਾਰੇ ਜਾਗਰੂਕ ਕੀਤਾ। ਪੱਤਰਕਾਰਾਂ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ