ਪੰਜਾਬ

punjab

ETV Bharat / state

ਤੇਜ਼ ਰਫ਼ਤਾਰ ਬੱਸ ਨੇ ਟਰੈਕਟਰ ਟਰਾਲੀ ਨੂੰ ਮਾਰੀ ਟੱਕਰ, ਟਰੈਕਟਰ ਚਾਲਕ ਦੀ ਮੌਤ - village Sohal

ਪਿੰਡ ਸੋਹਲ ਨਜ਼ਦੀਕ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਇੰਨ੍ਹੀ ਜਬਰਦਸਤ ਸੀ ਕਿ ਦੋਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਹਾਦਸੇ 'ਚ ਟ੍ਰੈਕਟਰ ਚਾਲਕ ਜੰਗ ਬਹਾਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਨਾਂ ਵਾਹਨਾਂ ਨੂੰ ਕਬਜ਼ੇ 'ਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਸਵੀਰ
ਤਸਵੀਰ

By

Published : Mar 15, 2021, 1:21 PM IST

ਗੁਰਦਾਸਪੁਰ: ਪਿੰਡ ਸੋਹਲ ਨਜ਼ਦੀਕ ਇਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਟੱਕਰ ਇੰਨ੍ਹੀ ਜਬਰਦਸਤ ਸੀ ਕਿ ਦੋਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਹਾਦਸੇ 'ਚ ਟ੍ਰੈਕਟਰ ਚਾਲਕ ਜੰਗ ਬਹਾਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਨਾਂ ਵਾਹਨਾਂ ਨੂੰ ਕਬਜ਼ੇ 'ਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਿਸਾਨ ਜੰਗ ਬਹਾਦਰ ਤੜਕਸਾਰ ਪੰਜ ਵਜੇ ਗੁਰਦਾਸਪੁਰ ਤੋਂ ਗੰਨਾ ਲੈ ਕੇ ਬਟਾਲਾ ਵੱਲ ਨੂੰ ਜਾ ਰਿਹਾ ਸੀ, ਜਦ ਉਹ ਪਿੰਡ ਸੋਹਲ ਨਜ਼ਦੀਕ ਪਹੁੰਚਿਆ ਤਾਂ ਪਿੱਛੋਂ ਆਈ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਟਰਾਲੀ ਪਲਟ ਗਈ ਅਤੇ ਟ੍ਰੈਕਟਰ ਚਾਲਕ ਜੰਗ ਬਹਾਦਰ ਦੀ ਟ੍ਰੈਕਟਰ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਬੱਸ ਚਾਲਕ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੋਹਲ ਨੇੜੇ ਬੱਸ ਅਤੇ ਟਰੈਕਟਰ ਟਰਾਲੀ ਦੀ ਟੱਕਰ ਹੋਈ ਹੈ, ਜਿਸ 'ਚ ਟਰੈਕਟਰ ਚਾਲਕ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੌਕੇ 'ਤੇ ਪਹੁੰਚ ਕੇ ਦੋਨਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੱਸ ਦਾ ਡਰਾਈਵਰ ਅਜੇ ਫਰਾਰ ਦੱਸਿਆ ਜਾ ਰਿਹਾ ਹੈ। ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਡਰਾਈਵਰ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ:2022 ’ਚ ਬਣੇਗੀ ਨਵੀਂ ਪਾਰਟੀ ਦੀ ਸਰਕਾਰ: ਸੁਖਦੇਵ ਸਿੰਘ ਢੀਂਡਸਾ

ABOUT THE AUTHOR

...view details