ਪੰਜਾਬ

punjab

ETV Bharat / state

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖੁਦਕੁਸ਼ੀ - ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ

ਗੁਰਦਾਸਪੁਰ ਦੇ ਪਿੰਡ ਕੋਟ ਮੋਹਨ ਲਾਲ ਵਿੱਚ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਇੱਕ ਪਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖੁਦਕੁਸ਼ੀ
ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖੁਦਕੁਸ਼ੀ

By

Published : Mar 14, 2021, 7:32 PM IST

ਗੁਰਦਾਸਪੁਰ: ਪਿੰਡ ਕੋਟ ਮੋਹਨ ਲਾਲ ਵਿੱਚ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਇੱਕ ਪਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੇ ਅਸ਼ਵਨੀ ਕੁਮਾਰ ਦੇ ਪਿਤਾ ਨੇ ਦੱਸੀਆਂ ਕਿ ਉਨ੍ਹਾਂ ਦੀ ਨੂੰਹ ਦੇ ਪਿੰਡ ਦੇ ਹੀ ਲੜਕੇ ਨਾਲ ਪ੍ਰੇਮ ਸਬੰਧ ਸਨ, ਜਦੋਂ ਲੜਕੇ ਅਸ਼ਵਨੀ ਕੁਮਾਰ ਨੂੰ ਪਤਾ ਲਗਾ ਕਿ ਉਸਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ। ਉਨ੍ਹਾਂ ਕਿਹਾ ਕਿ ਉਸਨੇ ਆਪਣੀ ਪਤਨੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਉਹ ਇਸ ਕੰਮਾਂ ਤੋ ਪਿੱਛੇ ਹਟ ਜਾਵੇ, ਪਰ ਉਨ੍ਹਾਂ ਦੇ ਲੜਕੇ ਨਾਲ ਲੜਾਈ-ਝਗੜਾ ਕਰ ਦੋਵੇਂ ਬੱਚੇ ਲੈ ਕੇ ਕੇ ਪੇਕੇ ਘਰ ਚਲੀ ਗਈ।

ਉਨ੍ਹਾਂ ਕਿਹਾ ਕਿ ਉਸ ਤੋਂ ਪ੍ਰੇਸ਼ਾਨ ਹੋ ਕੇ ਸਾਡੇ ਲੜਕੇ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਦੀ ਜ਼ਿੰਮੇਵਾਰ ਉਸ ਦੀ ਪਤਨੀ ਤੇ ਉਸਦਾ ਪ੍ਰੇਮੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਦੋਵਾਂ ਨੂੰ ਸਖ਼ਤ ਤੋਂ ਸ਼ਖ਼ਤ ਸਜ਼ਾ ਦਿੱਤੀ ਜਾਵੇ।

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖੁਦਕੁਸ਼ੀ

ਇਹ ਵੀ ਪੜ੍ਹੋਂ: ਬਰਨਾਲਾ ਨੇੜੇ ਭਿਆਨਕ ਸੜਕ ਹਾਦਸੇ ’ਚ ਤਿੰਨ ਦੀ ਮੌਤ, ਇੱਕ ਲੜਕੀ ਗੰਭੀਰ ਰੂਪ ’ਚ ਜ਼ਖਮੀ

ਦੂਜੇ ਪਾਸੇ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ABOUT THE AUTHOR

...view details