ਪੰਜਾਬ

punjab

ETV Bharat / state

ਗੁਰਦਾਸਪੁਰ ਸੀਟ ਤੋਂ ਚੋਣ ਜ਼ਰੂਰ ਜਿਤਾਂਗੀ : ਕਵਿਤਾ ਖੰਨਾ

ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਵਿੱਚ ਕਾਂਗਰਸ ਨੇ ਤਾਂ ਆਪਣੀਆਂ ਸੀਟਾਂ ਦਾ ਐਲਾਨ ਕਰ ਦਿੱਤਾ ਹੈ,ਪਰ ਬੀਜੇਪੀ ਨੇ ਹਾਲੇ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਬਿਨ੍ਹਾਂ ਉਮੀਦਵਾਰ ਦੇ ਐਲਾਨ ਤੋਂ ਅੱਜ ਬੀਜੇਪੀ ਪੰਜਾਬ ਦੇ ਪ੍ਰਧਾਨ ਸ਼ਵੇਤ ਮਲਿਕ ਅਤੇ ਗੁਰਦਾਸਪੁਰ ਤੋਂ ਸੀਟ ਦਾ ਦਾਅਵਾ ਕਰ ਰਹੀ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਗੁਰਦਾਸਪੁਰ ਵਿਖੇ ਲੋਕਾਂ ਨਾਲ ਗੱਲਬਾਤ ਕੀਤੀ।

ਕਵਿਤਾ ਖੰਨਾ

By

Published : Apr 10, 2019, 9:36 PM IST

ਗੁਰਦਾਸਪੁਰ : ਲੋਕ ਸਭਾ ਚੋਣ ਨੂੰ ਲੈ ਕੇ ਸਾਰੇ ਰਾਜਨੀਤਿਕ ਦਲ ਚੋਣ ਪ੍ਰਚਾਰ ਵਿੱਚ ਵਿੱਚ ਜੁੱਟ ਚੁੱਕੇ ਹਨ। ਚਾਹੇ ਭਾਜਪਾ ਪਾਰਟੀ ਵਲੋਂ ਹੁਣ ਤੱਕ ਪੰਜਾਬ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਪਰ ਇਸਦੇ ਬਾਵਜੂਦ ਭਾਜਪਾ ਪ੍ਰਚਾਰ ਵਿੱਚ ਜੁੱਟ ਚੁੱਕੀ ਹੈ ਅਤੇ ਅੱਜ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਇੱਕ ਸਮਾਗਮ ਨੂੰ ਸੰਬੋਧਨ ਕੀਤਾ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਭਾਵੇਂ ਉਮੀਦਵਾਰਾਂ ਦਾ ਐਲਾਨ ਨਹੀਂ ਹੋਇਆ ਪਰ ਸੱਚ ਇਹ ਹੈ ਕਿ ਭਾਜਪਾ ਦੇ ਉਮੀਦਵਾਰ ਚੋਣ ਨਹੀਂ ਲੜਦੇ ਸਗੋਂ ਚੋਣ ਭਾਜਪਾ ਦਾ ਹਰ ਵਰਕਰ ਪੂਰੀ ਮਜ਼ਬੂਤੀ ਨਾਲ ਲੜਦਾ ਹੈ। ਉਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਛੇਤੀ ਹੀ ਗੁਰਦਾਸਪੁਰ ਦੇ ਉਮੀਦਵਾਰ ਦਾ ਐਲਾਨ ਹੋਵੇਗਾ।

ਕਵਿਤਾ ਖੰਨਾ

ਇਮਰਾਨ ਖ਼ਾਨ ਵੱਲੋਂ ਨਰਿੰਦਰ ਮੋਦੀ ਦੇ ਹੱਕ ਵਿੱਚ ਅੱਜ ਦਿੱਤੇ ਬਿਆਨ ਦੇ ਸਬੰਧ ਵਿੱਚ ਸ਼ਵੇਤ ਮਲਿਕ ਨੇ ਕਿਹਾ ਕਿ ਪਾਕਿਸਤਾਨ ਅਤੇ ਇਮਰਾਨ ਖ਼ਾਨ ਭਾਜਪਾ ਤੋਂ ਡਰਦੇ ਹਨ ਅਤੇ ਉਹ ਤਾਂ ਚਾਹੁੰਦੇ ਹੀ ਨਹੀਂ ਕਿ ਭਾਰਤ ਵਿੱਚ ਭਾਜਪਾ ਦੀ ਸਰਕਾਰ ਆਏ।

ਉੱਧਰ ਇਸ ਜਨਸਭਾ ਵਿੱਚ ਸ਼ਾਮਿਲ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਭਾਜਪਾ ਉਨ੍ਹਾਂ ਨੂੰ ਵਿਨੋਦ ਖੰਨਾ ਦੀ ਸੀਟ ਗੁਰਦਾਸਪੁਰ ਹਲਕੇ ਤੋਂ ਉਮੀਦਵਾਰ ਦੇ ਤੌਰ ਉੱਤੇ ਚੋਣ ਮੈਦਾਨ ਵਿੱਚ ਉਤਾਰੇਗੀ ਅਤੇ ਉੱਥੇ ਹੀ ਕਵਿਤਾ ਖੰਨਾ ਨੇ ਕਿਹਾ ਕਿ ਉਹ ਇੰਨ੍ਹਾਂ ਚੋਣਾਂ ਵਿੱਚ ਜ਼ਰੂਰ ਜਿੱਤੇਗੀ।

ABOUT THE AUTHOR

...view details