ਗੁਰਦਾਸਪੁਰ:ਜ਼ਿਲ੍ਹੇ ਅੰਦਰ ਨਾਜਾਇਜ਼ ਸ਼ਰਾਬ ਦਾ ਕਾਲਾ ਕਾਰੋਬਾਰ ਰੋਕਣ ਲਈ ਐਕਸਾਈਜ਼ ਵਿਭਾਗ ਦੀ ਉੱਚ ਪੱਧਰੀ ਟੀਮ ਨੇ ਪਿੰਡ ਚੱਗੁਵਾਲ ਵਿਖੇ ਵੱਡੀ ਕਾਰਵਾਈ ਕੀਤੀ ਹੈ। ਇਸ ਤਹਿਤ ਟੀਮ ਨੇ ਪਿੰਡ ਚੱਗੁਵਾਲ ਪਹੁੰਚ ਕੇ ਇੱਕ ਸਰਕਾਰੀ ਸਕੂਲ ਦੇ ਚਪੜਾਸੀ ਘਰ ਰੇਡ ਕਰ 50 ਪੇਟੀਆਂ ਚੰਡੀਗੜ੍ਹ ਦੀ ਨਾਜਾਇਜ ਸ਼ਰਾਬ ਬਰਾਮਦ ਕੀਤੀ ਹੈ। ਇਹ ਸ਼ਰਾਬ ਅਲਮਾਰੀ ਵਿੱਚ ਲੁੱਕਾ ਕੇ ਰਾਖੀ ਹੋਈ ਸੀ ਫਿਲਹਾਲ ਨਾਜਾਇਜ਼ ਸ਼ਰਾਬ ਨੂੰ ਕਬਜੇ ਵਿਚ ਲੈਕੇ ਇਸ ਚਪੜਾਸੀ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਰੇਡ ਦੌਰਾਨ ਗੱਲਬਾਤ ਕਰਦਿਆਂ ਈਟੀਓ ਰਾਜਿੰਦਰ ਤੰਵਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਚੱਗੁਵਾਲ ਵਿੱਚ ਇੱਕ ਵਿਅਕਤੀ ਆਪਣੇ ਘਰ ਵਿਚ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਜਿਸ ਤਹਿਤ ਉਨ੍ਹਾਂ ਦੀ ਟੀਮ ਨੇ ਪਿੰਡ ਵਿੱਚ ਪਹੁੰਚ ਕੇ ਪਹਿਲਾਂ ਇਕ ਫਰਜ਼ੀ ਗ੍ਰਾਹਕ ਨੂੰ ਸ਼ਰਾਬ ਖਰੀਦਣ ਲਈ ਇਸ ਵਿਅਕਤੀ ਦੇ ਘਰ ਭੇਜਿਆ ਜਿਸ ‘ਤੇ ਵਿਅਕਤੀ ਨੂੰ ਉਸ ਕੋਲੋਂ 5 ਬੋਤਲਾਂ ਖਰੀਦੀਆਂ। ਉਨ੍ਹਾਂ ਦੱਸਿਆ ਕਿ ਇਸ ਦੇ ਤੁਰੰਤ ਬਾਅਦ ਟੀਮ ਨੇ ਛਾਪਾਮਾਰੀ ਕੀਤੀ ਜਿਸ ਦੌਰਾਨ ਇਸ ਵਿਅਕਤੀ ਦੇ ਘਰ ਦੇ ਵੱਖ-ਵੱਖ ਕਮਰਿਆਂ ਵਿਚੋਂ ਅਲਮਾਰੀਆਂ ਅੰਦਰ ਲੁਕਾ ਕੇ ਰੱਖੀਆਂ ਹੋਈਆਂ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ।