ਗੁਰਦਾਸਪੁਰ: ਕਸਬਾ ਦੀਨਾਨਗਰ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੇ ਹੈੱਡ ਗ੍ਰੰਥੀ ਜਗੀਰ ਸਿੰਘ ਦੇ ਪੁੱਤਰ ਦਵਿੰਦਰ ਸਿੰਘ ਨੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਫਾਹਾ ਲਾ ਕੇ ਕੀਤੀ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੁਰਦੁਆਰਾ ਸਾਹਿਬ ਦੇ ਸਾਬਕਾ ਮੈਨੇਜਰ ਅਤੇ ਸ਼ਹਿਰ ਦੇ ਹੀ ਇੱਕ ਵਿਅਕਤੀ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ। ਉਹਨਾਂ ਨੇ ਕਿਹਾ ਕਿ ਮ੍ਰਿਤਕ ਅਤੇ ਉਸਦੇ ਪਰਿਵਾਰ ਨੂੰ ਗੁਰਦੁਆਰਾ ਸਾਹਿਬ ਤੋਂ ਬਾਹਰ ਕੱਢਣ ਦਾ ਦਬਾਅ ਬਣਾਇਆ ਜਾ ਰਿਹਾ ਸੀ, ਜਿਸ ਦੇ ਚੱਲਦਿਆਂ ਮ੍ਰਿਤਕ ਦਵਿੰਦਰ ਸਿੰਘ ਨੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜੋ: ਵਰਕਿੰਗ ਕਮੇਟੀ ਦਾ ਮੈਂਬਰ ਬਣਨ 'ਤੇ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਹ ਪਿਛਲੇ 10 ਸਾਲ ਤੋਂ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰ ਰਹੇ ਹਨ ਅਤੇ ਗੁਰਦੁਆਰਾ ਸਾਹਿਬ ਵਿੱਚ ਹੀ ਰਹਿ ਰਹੇ ਹਨ ਉਨ੍ਹਾਂ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਗੁਰਦੁਆਰਾ ਸਾਹਿਬ ਦੇ ਸਾਬਕਾ ਮੈਨੇਜਰ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ ਗੋਲਕ ਵਿੱਚੋਂ ਪੈਸੇ ਚੋਰੀ ਕਰ ਰਿਹਾ ਸੀ, ਜਿਸ ਤੋਂ ਬਾਅਦ ਉਸ ਨੂੰ ਗੁਰਦੁਆਰਾ ਸਾਹਿਬ ਤੋਂ ਹਟਾ ਦਿੱਤਾ ਗਿਆ ਸੀ।