ਗੁਰਦਾਸਪੁਰ: ਆਖਿਰਕਾਰ ਸ੍ਰੀ ਹਰਿਮੰਦਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ 'ਤੇ ਮਾਮਲਾ ਦਰਜ ਕਰ ਲਿਆ ਗਿਆ। ਦੱਸ ਦੇਈਏ ਕਿ ਬੁੱਧਵਾਰ ਸਵੇਰ ਤੋਂ ਹੀ ਸਿੱਖ ਜਥੇਬੰਦੀਆਂ ਵੱਲੋਂ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਉੱਤੇ ਮਾਮਲਾ ਦਰਜ ਕਰਨ ਅਤੇ ਉਸ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਐਸਐਸਪੀ ਗੁਰਦਾਸਪੁਰ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ। ਸਿੱਖ ਜਥੇਬੰਦੀਆਂ ਨੇ ਆਪਣਾ (insulting comments about Sri Harmandir Sahib) ਧਰਨਾ ਰਾਤ ਵੀ ਜਾਰੀ ਰੱਖਿਆ ਸੀ।
ਸ਼ਿਵ ਸੈਨਾ ਆਗੂ ਨੇ ਮੰਗੀ ਮੁਆਫੀ, ਪਰ ਸਿੱਥ ਜੱਥੇਬੰਦੀਆਂ ਵੱਲੋਂ ਮਾਮਲਾ ਦਰਜ ਕਰਨ ਦੀ ਮੰਗ:ਇਸ ਦੌਰਾਨ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਮਾਫ਼ੀ ਵੀ ਮੰਗ ਲਈ ਗਈ ਅਤੇ ਸ਼ਿਵਸੈਨਾ ਦੇ ਪੰਜਾਬ ਪ੍ਰਧਾਨ ਯੋਗਰਾਜ ਸ਼ਰਮਾ ਵੱਲੋਂ ਸੋਨੀ ਨੂੰ ਸ਼ਿਵ ਸੈਨਾ ਵਿਚੋਂ ਬਾਹਰ ਕੱਢਣ ਦਾ ਪੱਤਰ ਵੀ ਜਾਰੀ ਕੀਤਾ ਗਿਆ, ਪਰ ਇਸ ਦੇ ਬਾਵਜੂਦ ਸਿੱਖ ਜੱਥੇਬੰਦੀਆਂ ਸੋਨੀ 'ਤੇ ਮਾਮਲਾ ਦਰਜ ਕਰਨ ਦੀ ਮੰਗ ਉੱਤੇ ਅੜੇ ਰਹੇ ਅਤੇ ਆਪਣਾ ਧਰਨਾ ਜਾਰੀ ਰੱਖਿਆ। ਰੋਸ ਪ੍ਰਦਰਸ਼ਨ ਤੋਂ 30 ਘੰਟੇ ਤੋਂ ਬਾਅਦ ਅੱਜ ਦੇਰ ਸ਼ਾਮ ਪੁਲਿਸ ਵੱਲੋਂ ਹਰਵਿੰਦਰ ਸੋਨੀ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ 295 ਏ,504 ਅਤੇ 505 ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।