ਪੰਜਾਬ

punjab

ETV Bharat / state

ਕਰਤਾਰਪੁਰ ਕੋਰੀਡੋਰ ਸਬੰਧੀ 30 ਅਗਸਤ ਨੂੰ ਹੋ ਸਕਦੀ ਹੈ ਭਾਰਤ-ਪਾਕਿਸਤਾਨ ਬੈਠਕ

ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਜ਼ੀਰੋ ਲਾਈਨ ‘ਤੇ ਭਾਰਤ-ਪਾਕਿਸਤਾਨ ਦਰਮਿਆਨ ਬੈਠਕ 30 ਅਗਸਤ ਨੂੰ ਹੋ ਸਕਦੀ ਹੈ।

ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਪਾਕਿ ਨੇ ਭਾਰਤ ਨਾਲ ਗੱਲਬਾਤ ਕਰਨ ਲਈ ਰੱਖਿਆ ਪ੍ਰਸਤਾਵ

By

Published : Aug 27, 2019, 2:20 PM IST

ਚੰਡੀਗੜ੍ਹ: ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਭਾਰਤ-ਪਾਕਿਸਤਾਨ ਵਿਚਾਲੇ 30 ਅਗਸਤ ਨੂੰ ਮੀਟਿੰਗ ਹੋ ਸਕਦੀ ਹੈ।

ਵਿਦੇਸ਼ ਮੰਤਰਾਲੇ ਦੇ ਸੂਤਰਾਂ ਮੁਤਾਬਕ ਇਹ ਮੀਟਿੰਗ ਭਾਰਤ-ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਜ਼ੀਰੋ ਲਾਈਨ 'ਤੇ ਡੇਰਾ ਬਾਬਾ ਨਾਨਕ 'ਚ ਹੋਵੇਗੀ। ਇਸ ਮੀਟਿੰਗ ‘ਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਤਕਨੀਕੀ ਪੱਖ ਅਤੇ ਚੱਲ ਰਹੇ ਨਿਰਮਾਣ ਕਾਰਜ ਬਾਰੇ ਗੱਲਬਾਤ ਹੋ ਸਕਦੀ ਹੈ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਵੀ ਲਏ ਜਾ ਸਕਦੇ ਹਨ।

ਤੁਹਾਨੂੰ ਦੱਸ ਦਈਏ ਕਿ ਭਾਰਤ-ਪਾਕਿਸਤਾਨ ਦੋਹਾਂ ਦੇਸ਼ਾਂ ਪਾਸਿਓਂ ਲਾਂਘੇ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਅਤੇ ਲਗਭਗ 70 ਫੀਸਦੀ ਕੰਮ ਪੂਰਾ ਵੀ ਹੋ ਗਿਆ ਹੈ। ਭਾਰਤ ਸਰਕਾਰ ਦਾ ਦਾਅਵਾ ਹੈ ਕਿ ਲਾਂਘੇ ਦਾ ਕੰਮ ਨਵੰਬਰ ਮਹੀਨੇ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤਿ ਸਮਾਏ ਸਨ। ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।

ABOUT THE AUTHOR

...view details