ਭਾਰਤ ਨੇ ਪਾਕਿਸਤਾਨ ਨੂੰ ਜਾ ਰਿਹਾ ਰਾਵੀ ਦਾ ਪਾਣੀ ਕੀਤਾ ਬੰਦ
ਭਾਰਤ ਵੱਲੋਂ ਪਾਕਿਸਤਾਨ ਨੂੰ ਜਾ ਰਿਹਾ ਰਾਵੀ ਦਾ ਪਾਣੀ ਬੰਦ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਬਾਰੇ ਜਾਣਕਾਰੀ ਦਿੱਤੀ। ਇਹ ਫ਼ੈਸਲਾ ਪ੍ਰਦਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਲਿਆ ਗਿਆ।
ਦੀਨਾਨਗਰ: ਭਾਰਤ ਅਤੇ ਪਾਕਿਸਤਾਨ ਦੇ ਆਪਸੀ ਰਿਸ਼ਤਿਆਂ ਵਿੱਚ ਤਣਾਅ ਵਧਦਾ ਜਾ ਰਿਹਾ ਹੈ ਜਿਸ ਦਾ ਸਬੂਤ ਇਹ ਹੈ ਕਿ ਜਾਭਾਰਤ ਵੱਲੋਂ ਰਿਹਾ ਪਾਕਿਸਤਾਨ ਨੂੰ ਰਾਵੀ ਦਾ ਪਾਣੀ ਹੁਣ ਬੰਦ ਕਰ ਦਿੱਤਾ ਗਿਆ ਹੈ ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੂਰਬੀ ਨਹਿਰਾਂ ਦਾ ਪਾਣੀ ਮੋੜ ਕੇ ਜੰਮੂ-ਕਸ਼ਮੀਰ ਤੇ ਪੰਜਾਬ ਵੱਲ ਭੇਜਿਆ ਜਾਵੇਗਾ।
ਸਰਕਾਰ ਦੇ ਇਸ ਫ਼ੈਸਲੇ ਨਾਲ ਲੋਕਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ। ਲੋਕ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਨਾਲ ਸਾਰੇ ਸਬੰਧ ਤੋੜ ਲੈਣੇ ਚਾਹੀਦੇ ਹਨ। ਲੋਕਾਂ ਨੇ ਇਹ ਵੀ ਕਿ ਬੱਸਾਂ ਦਾ ਆਉਣਾ-ਜਾਣਾ ਵੀ ਰੋਕ ਦੇਣਾ ਚਾਹੀਦਾ ਹੈ।