ਗੁਰਦਾਸਪੁਰ: ਡੇਰਾ ਬਾਬਾ ਨਾਨਕ ਵਿਖੇ ਖੇਡੇ ਗਏ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਹਰਾ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕਰ ਲਿਆ ਹੈ।
ਕੌਮਾਂਤਰੀ ਕਬੱਡੀ ਕੱਪ 'ਤੇ ਭਾਰਤ ਦਾ ਕਬਜ਼ਾ - 550th prakash purab
ਕੌਮਾਂਤਰੀ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ 'ਚ ਭਾਰਤ ਨੇ ਕੈਨੇਡਾ ਨੂੰ ਹਰਾ ਕੌਮਾਂਤਰੀ ਕਬੱਡੀ ਕੱਪ 'ਤੇ ਕਬਜ਼ਾ ਕੀਤਾ।
ਫ਼ੋਟੋ
ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ ਨਾਲ ਮਾਤ ਦਿੱਤੀ। ਹਾਲਾਂਕਿ ਇਸ ਮੈਚ ਤੋਂ ਪਹਿਲਾਂ ਤੀਜੇ ਸਥਾਨ ਲਈ ਇੰਗਲੈਂਡ ਅਤੇ ਅਮਰੀਕਾ ਵਿਚਾਲੇ ਖੇਡੇ ਗਏ ਮੈਚ 'ਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਪਰ ਭਾਰਤ ਤੇ ਕੈਨੇਡਾ ਦਾ ਮੁਕਾਬਲਾ ਇੱਕ ਪਾਸੜ ਰਿਹਾ।
ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕੀਤੀ ਜਿਨ੍ਹਾਂ ਵਿੱਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟਰੇਲੀਆ, ਇੰਗਲੈਂਡ, ਸ਼੍ਰੀਲੰਕਾ, ਨਿਊਜ਼ੀਲੈਂਡ ਅਤੇ ਕੀਨੀਆ ਸ਼ਾਮਲ ਹਨ।
Last Updated : Dec 10, 2019, 7:21 PM IST