ਗੁਰਦਾਸਪੁਰ: ਪੰਜਾਬ ਪੁਲਿਸ (Punjab Police) ਅਪ ਨੇ ਕਾਰਨਾਮਿਆਂ ਕਰਕੇ ਹਮੇਸ਼ਾ ਹੀ ਚਰਚਾ ਵਿੱਚ ਰਹਿੰਦੀ ਹੈ। ਇਸ ਵਾਰ ਗੁਰਦਾਸਪੁਰ (Gurdaspur) ਪੁਲਿਸ ਦੇ ਤਿੰਨ ਕਰਮਚਾਰੀਆਂ ਉਪਰ 2 ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਤੋਂ ਬਾਅਦ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਇਲਜ਼ਾਮ ਲਗੇ ਹਨ। ਜਿਸ ਤੋਂ ਬਾਅਦ ਇਨਸਾਫ਼ ਦੀ ਮੰਗ ਕਰਦਿਆ ਪੀੜਤ ਪਰਿਵਾਰਾਂ ਨੇ ਸਿਟੀ ਥਾਣੇ ਬਾਹਰ ਪੰਜਾਬ ਪੁਲਿਸ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇਨ੍ਹਾਂ ਪਰਿਵਾਰਾਂ ਨੇ ਜਿੱਥੇ ਪੰਜਾਬ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ (Slogan against Punjab Police) ਕੀਤੀ, ਉੱਥੇ ਹੀ ਪੁਲਿਸ ਖ਼ਿਲਾਫ਼ ਥਾਣੇ ਬਾਹਰ ਧਰਨਾ ਵੀ ਲਗਾਇਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪੀੜਤ ਨੇ ਦੱਸਿਆ ਕਿ ਉਸ ਨੇ ਨਵਾਂ ਫੋਨ ਲਿਆ ਸੀ, ਜਿਸ ਤੋਂ ਬਾਅਦ ਉਹ ਫੋਨ ਲੈਣ ਦੀ ਖੁਸ਼ੀ ਵਿੱਚ ਪਾਰਟੀ ਕਰਨ ਦੇ ਲਈ ਆਪਣੇ ਦੋਸਤ ਦੇ ਘਰ ਗਿਆ ਸੀ, ਪਰ ਉੱਥੇ ਪਹੁੰਚੀ ਪੁਲਿਸ ਨੇ ਉਸ ਨੂੰ ਅਤੇ ਉਸ ਦੇ ਸਾਥੀ ਨੂੰ ਬਿਨ੍ਹਾਂ ਕਿਸੇ ਗੱਲ ਤੋਂ ਹਿਰਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਉਹ ਉਨ੍ਹਾਂ ਨੂੰ ਥਾਣੇ ਲੈ ਗਏ। ਪੀੜਤ ਨੇ ਦੱਸਿਆ ਕਿ ਪੁਲਿਸ ਉਨ੍ਹਾਂ ਤੋਂ ਕੁਝ ਨੌਜਵਾਨਾਂ ਬਾਰੇ ਪੁੱਛ ਰਹੇ ਸਨ।