ਬਟਾਲਾ: ਪੰਜਾਬ ਵਿੱਚ ਦਿਨੋਂ ਦਿਨ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਸੇ ਨਾਲ ਹੀ ਕੋਰੋਨਾ ਨੇ ਆਪਣੀ ਮਾਰ ਪੰਜਾਬ ਦੀਆਂ ਜੇਲ੍ਹਾਂ ਤੱਕ ਵੀ ਕਰ ਦਿੱਤੀ ਹੈ। ਪੰਜਾਬ ਦਾ ਨਾਮੀ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਵੀ ਕੋਰੋਨਾ ਤੋਂ ਪੀੜਤ ਪਾਇਆ ਗਿਆ ਹੈ। ਜਿਸ ਤੋਂ ਬਾਅਦ ਉਸ ਦੀ ਮਾਂ ਵੱਲੋਂ ਇਸ ਨੂੰ ਇੱਕ ਸਾਜ਼ਿਸ਼ ਕਰਾਰ ਦਿੱਤਾ ਜਾ ਰਿਹਾ ਹੈ।
ਗੈਂਗਸਟਰ ਜੱਗੂ ਭਗਵਾਨਪੁਰੀਏ ਨੂੰ ਵੀ ਹੋਇਆ ਕੋਰੋਨਾ, ਮਾਂ ਨੇ ਪੁਲਿਸ ਦੀ ਦੱਸਿਆ ਸਾਜ਼ਿਸ਼ - ਜੱਗੂ ਭਗਵਾਨਪੁਰੀਆ
ਪੰਜਾਬ ਵਿੱਚ ਦਿਨੋਂ ਦਿਨ ਕੋਰੋਨਾ ਦਾ ਕਹਿਰ ਵੱਧ ਦਾ ਜਾ ਰਿਹਾ ਹੈ। ਇਸੇ ਨਾਲ ਹੀ ਕੋਰੋਨਾ ਨੇ ਆਪਣੀ ਮਾਰ ਪੰਜਾਬ ਦੀਆਂ ਜੇਲ੍ਹਾਂ ਤੱਕ ਵੀ ਕਰ ਦਿੱਤੀ ਹੈ। ਪੰਜਾਬ ਦਾ ਨਾਮੀ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਵੀ ਕੋਰੋਨਾ ਤੋਂ ਪੀੜਤ ਪਾਇਆ ਗਿਆ ਹੈ।
ਜੱਗੂ ਦੀ ਕੋਰੋਨਾ ਰਿਪੋਰਟ ਆਉਣ ਤੋਂ ਬਾਅਦ ਉਸ ਦੀ ਮਾਤਾ ਨੇ ਆਪਣੇ ਪੁੱਤਰ ਨੂੰ ਮਿਲਣ ਦੀ ਜਿੱਦ ਕਰਦੇ ਹੋਏ ਬਟਾਲੇ ਦੇ ਥਾਣਾ ਸਿਵਲ ਲਾਇਨ ਅੱਗੇ ਹੰਗਾਮਾ ਕਰ ਦਿੱਤਾ। ਜੱਗੂ ਦੀ ਮਾਂ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੁਲਿਸ ਉਸ ਦੇ ਪੁੱਤਰ ਨੂੰ ਮਿਲਣ ਨਹੀਂ ਦੇ ਰਹੀ। ਉਸ ਨੇ ਕਿਹਾ ਕਿ ਮੇਰੇ ਪੁੱਤਰ ਦਾ ਚੰਗੇ ਹਸਪਤਾਲ ਵਿੱਚ ਇਲਾਜ ਕਰਵਾਇਆ ਜਾਵੇ। ਇਸ ਨਾਲ ਹੀ ਉਸ ਨੇ ਕਿਹਾ ਕਿ ਜੱਗੂ ਦੀ ਜਾਨ ਨੂੰ ਵੀ ਖ਼ਤਰਾ ਹੈ।
ਇਸ ਸਾਰੇ ਬਾਰੇ ਗੱਲ ਕਰਦੇ ਹੋਏ ਐੱਸਪੀ ਜਸਬੀਰ ਰਾਏ ਨੇ ਦੱਸਿਆ ਕਿ ਜੱਗੂ ਨੂੰ ਪਟਿਆਲਾ ਜੇਲ੍ਹ ਤੋਂ ਅਕਾਲੀ ਸਰਪੰਚ ਦਲਬੀਰ ਸਿੰਘ ਕਤਲ ਕਾਂਡ ਦੀ ਪੁੱਛਗਿੱਛ ਲਈ ਬਟਾਲਾ ਲਿਆਂਦਾ ਗਿਆ ਸੀ। ਇਸ ਦੌਰਾਨ ਉਸ ਦੀ ਮੈਡੀਕਲ ਜਾਂਚ ਕਰਵਾਈ ਗਈ ਜਿਸ ਵਿੱਚ ਉਸ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾ ਡਾਕਟਰ ਉਨ੍ਹਾਂ ਨੂੰ ਕਿਹਣਗੇ ਉਸੇ ਤਰ੍ਹਾਂ ਹੀ ਜੱਗੂ ਦਾ ਇਲਾਜ਼ ਕਰਵਾਇਆ ਜਾਵੇਗਾ।