ਪੁਲਵਾਮਾ ਅੱਤਵਾਦੀ ਹਮਲਾ: ਸਕੂਲੀ ਬੱਚਿਆਂ ਨੇ ਸਖ਼ਤ ਕਾਰਵਾਈ ਕਰਨ ਕੀਤੀ ਮੰਗ
ਗੁਰਦਾਸਪੁਰ: ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਬੀਤੇ ਦਿਨ ਸੀਆਰਪੀਐਫ਼ ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਰਾਨ 42 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹਾਦਤਾਂ 'ਚ 4 ਜਵਾਨ ਪੰਜਾਬ ਦੇ ਵੀ ਸ਼ਾਮਲ ਹਨ। ਇਸ ਹਮਲੇ ਦਾ ਵਿਰੋਧ ਕਰਦਿਆਂ ਸਕੂਲੀ ਬੱਚਿਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਪੁਲਵਾਮਾ ਅੱਤਵਾਦੀ ਹਮਲਾ
ਇਸ ਹਮਲੇ ਦੇ ਵਿਰੋਧ ਵਿੱਚ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਸ਼ਹੀਦ ਦੇ ਪਰਿਵਾਰਕ ਮੈਂਬਰ ਨੇ ਕੈਂਡਲ ਮਾਰਚ ਕੱਢਿਆ ਅਤੇ ਪਾਕਿਸਤਾਨ ਦੇ ਨਾਲ-ਨਾਲ ਅੱਤਵਾਦੀ ਹਮਲੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ। ਉਨ੍ਹਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਦੇ ਇਸ ਹਮਲੇ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇ।